ਮਾਨਸਾ: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਚ ਵੱਖ ਵੱਖ ਸਰਕਾਰੀ ਕਾਲਜਾਂ ’ਚ ਬੱਚਿਆ ਨੂੰ ਸਿੱਖਿਆ ਦੇ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਜਿਲ੍ਹੇ ’ਚ ਵੀ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ।
ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹਨ। ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪ੍ਰੋਫ਼ੈਸਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਪੰਜਾਬ ਦੇ 48 ਸਰਕਾਰੀ ਕਾਲਜਾਂ ਵਿਚ 962 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਪਰ ਸਰਕਾਰ ਵੱਲੋਂ ਉਨ੍ਹਾਂ ਵੱਲ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਹੁਣ ਉਹ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋਏ ਹਨ।
ਪੰਜਾਬ ਪ੍ਰਧਾਨ ਪ੍ਰੋ ਰਵਿੰਦਰ ਸਿੰਘ, ਪ੍ਰੋ ਕੁਲਦੀਪ ਸਿੰਘ ਚੌਹਾਨ ਅਤੇ ਪ੍ਰੋ ਅਜਮੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਸਰਕਾਰੀ ਕਾਲਜਾਂ ਦੇ ਵਿਚ 962 ਗੈਸਟ ਫੈਕਲਟੀ ਪ੍ਰੋਫ਼ੈਸਰ ਆਪਣੀ ਰੈਗੂਲਰ ਬਹਾਲੀ ਨੂੰ ਲੈ ਕੇ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੜ੍ਹਾਏ ਹੋਏ ਬੱਚੇ ਅੱਜ ਉੱਚ ਅਹੁਦਿਆਂ ’ਤੇ ਬਿਰਾਜਮਾਨ ਹਨ ਪਰ ਉਹ ਅੱਜ ਵੀ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਲੈ ਕੇ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹਨ। ਸਰਕਾਰ ਵੱਲੋ ਉਨ੍ਹਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕੀਤਾ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਹੁਣ ਨਵੀਂ ਬਣੀ ਕੈਬਨਿਟ ਤੋਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਉਮੀਦ ਹੈ ਕਿ ਸ਼ਾਇਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਮਜਬੂਰਨ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਪੰਜਾਬ ਸਰਕਾਰ ਦੇ ਖਿਲਾਫ ਤਿੱਖਾ ਸੰਘਰਸ਼ ਵਿੱਢਣਾ ਪਵੇਗਾ।
ਇਹ ਵੀ ਪੜੋ: ਦੇਸ਼ ਦੇ ਸਾਰੇ ਪਾਵਰ ਪਲਾਂਟਾਂ 'ਚ ਕੋਲਾ ਭੰਡਾਰ ਕੁੱਝ ਦਿਨਾਂ ਲਈ ਹੀ ਸੀਮਿਤ