ਮਾਨਸਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਡੇ ਸਿਆਸੀ ਲੀਡਰ ਆਪਣੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਨ ਲਈ ਉਤਰ ਆਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਿਨੇਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ।
ਗੁਲਜ਼ਾਰ ਸਿੰਘ ਰਣੀਕੇ ਨੇ ਹਰਸਿਮਰਤ ਬਾਦਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ - punjab news
ਸਾਬਕਾ ਕੈਬਿਨੇਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੀ ਮੀਟਿੰਗ 'ਚ ਹੋਏ ਸ਼ਾਮਲ । ਰਣੀਕੇ ਨੇ ਹਰਸਿਮਰਤ ਬਾਦਲ ਨੂੰ ਵੋਟ ਪਾਉਣ ਦੀ ਕੀਤੀ ਅਪੀਲ। ਅਕਾਲੀ-ਬੀਜੇਪੀ ਦੀ ਸਾਬਕਾ ਸਰਕਾਰ ਦੇ ਗਾਏ ਸੋਹਲੇ ਤੇ ਮੌਜੂਦਾ ਸਰਕਾਰ ਦੀ ਕੀਤੀ ਨਿਖੇਧੀ।
ਵਿਸ਼ਵਕਰਮਾ ਭਵਨ 'ਚ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੀ ਮੀਟਿੰਗ ਸੱਦੀ ਗਈ ਸੀ ਜਿਸ ਵਿੱਚ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਤੇ ਉਨ੍ਹਾਂ ਬਠਿੰਡਾ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਦੀ ਅਪੀਲ ਕੀਤੀ।
ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਦਲਿਤਾਂ ਦੇ ਹੱਕਾਂ ਲਈ ਕੰਮ ਕੀਤਾ ਹੈ ਪਰ ਇਸ ਦੇ ਉਲਟ ਕਾਂਗਰਸ ਦੀ ਸਰਕਾਰ, ਸਾਬਕਾ ਸਰਕਾਰ ਵੱਲੋਂ ਚਲਾਈਆਂ ਸਾਰੀਆਂ ਭਲਾਈ ਸਕੀਮਾਂ ਬੰਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸੱਤਾ ਵਿੱਚ ਆਉਣ ਸਮੇਂ ਅਨੇਕ ਵਾਅਦੇ ਕੀਤੇ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਸਾਰੇ ਵਾਅਦੇ ਭੁੱਲ ਗਈ।