ਮਾਨਸਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਨਸਾ ਵਾਸੀਆਂ ਲਈ ਸੈਂਟਰ ਪਾਲ ਪਾਰਕ ਖੋਲ੍ਹਿਆ ਗਿਆ। ਇਸ ਦਾ ਉਦਘਾਟਨ ਕੈਬਿਨੇਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਕੀਤਾ।
ਮਾਨਸਾ 'ਚ ਨਵੇਂ ਬਣੇ ਪਾਰਕ ਦਾ ਗੁਰਪ੍ਰੀਤ ਕਾਂਗੜ ਨੇ ਕੀਤਾ ਉਦਘਾਟਨ - ਪਾਰਕ ਦਾ ਗੁਰਪ੍ਰੀਤ ਕਾਂਗੜ ਨੇ ਕੀਤਾ ਉਦਘਾਟਨ
550 ਸਾਲਾ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਨਸਾ ਵਾਸੀਆਂ ਦੀ ਤੰਦਰੁਸਤੀ ਲਈ ਸੈਂਟਰ ਪਾਲ ਪਾਰਕ ਖੋਲ੍ਹਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਕੀਤਾ।
ਇਸ ਮੌਕੇ ਉਨ੍ਹਾਂ ਮਾਨਸਾ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਤੰਦਰੁਸਤ ਮਿਸ਼ਨ ਚਲਾ ਰਹੀ ਹੈ, ਉਥੇ ਹੀ ਮਾਨਸਾ ਵਿੱਚ ਬਣਿਆ 33 ਏਕੜ ਦਾ ਇਹ ਪਾਰਕ ਸ਼ਹਿਰ ਵਾਸੀਆਂ ਲਈ ਇੱਕ ਫ਼ਾਇਦੇਮੰਦ ਤੋਹਫ਼ਾ ਹੈ। ਗੁਰਪ੍ਰੀਤ ਕਾਂਗੜ ਨੇ ਸ਼ਹਿਰ ਵਾਸੀਆਂ ਨੂੰ ਇਸ ਪਾਰਕ ਵਿੱਚ ਸਵੇਰੇ-ਸ਼ਾਮ ਸੈਰ ਕਰਕੇ ਆਪਣੀ ਤੰਦਰੁਸਤ ਰਹਿਣ ਦੀ ਅਪੀਲ ਕੀਤੀ।
ਦੱਸਣਯੋਗ ਹੈ ਕਿ ਸ਼ਹਿਰ ਵਾਸੀਆਂ ਦੀ ਮੰਗ 'ਤੇ ਇਸ ਪਾਰਕ ਵਿੱਚ ਪ੍ਰੋਫੈਸਰ ਅਜਮੇਰ ਸਿੰਘ ਔਲਖ ਨੂੰ ਸਮਰਪਿਤ ਓਪਨ ਏਅਰ ਥੀਏਟਰ ਬਣਾਇਆ ਗਿਆ ਹੈ, ਜਿੱਥੇ ਸ਼ਹਿਰ ਦੇ ਉਭਰਦੇ ਕਲਾਕਾਰ ਇਸ ਥੀਏਟਰ ਵਿੱਚ ਆ ਕੇ ਰਿਹਰਸਲ ਕਰ ਸਕਦੇ ਹਨ। ਇਸ ਮੌਕੇ ਪ੍ਰੋਫੈਸਰ ਅਜਮੇਰ ਸਿੰਘ ਔਲਖ ਦੀ ਪਤਨੀ ਮਨਜੀਤ ਕੌਰ ਔਲਖ ਨੇ ਪ੍ਰਸ਼ਾਸਨ ਅਤੇ ਸਰਕਾਰ ਦਾ ਧੰਨਵਾਦ ਕੀਤਾ।