ਮਾਨਸਾ:ਪੰਜਾਬ 'ਚ ਚੋਣ ਪ੍ਰਚਾਰ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ, ਜਿਸ ਦੇ ਚੱਲਦਿਆਂ ਸਾਬਕਾ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬੁਢਲਾਡਾ ਤੋਂ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਡਾ. ਨਿਸ਼ਾਂਤ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਨਾਲ ਹੀ ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ’ਤੇ ਜੰਮ ਕੇ ਨਿਸ਼ਾਨੇ ਵੀ ਸਾਧੇ।
ਚੋਣ ਪ੍ਰਚਾਰ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਲੁੱਟਣ 'ਤੇ ਆਈ ਹੈ, ਜਦਕਿ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 111 ਦਿਨਾਂ ਦੇ ਕਾਰਜਕਾਲ 'ਚ ਪੰਜਾਬ ਨੂੰ ਬਹੁਤ ਲੁੱਟਿਆ ਹੈ, ਜਿਸ ਦੀ ਮਿਸਾਲ ਈ.ਡੀ ਦੇ ਛਾਪਿਆਂ ਤੋਂ ਮਿਲਦੀ ਹੈ।
ਦੂਜੇ ਪਾਸੇ ਰਾਮ ਰਹੀਮ ਨੂੰ ਪੈਰੋਲ 'ਤੇ ਮਿਲਣ 'ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਉਸ ਨੂੰ ਕਿਉਂ ਬਾਹਰ ਕੱਢਿਆ ਗਿਆ ਅਤੇ ਇਸ ਦਾ ਫਾਇਦਾ ਕਿਸ ਨੂੰ ਹੋਵੇਗਾ।