ਮਾਨਸਾ: ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਹਲਕਾ ਸਰਦੂਲਗੜ੍ਹ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਦੀ ਉਪਲੱਬਧੀਆਂ ਦੱਸਦਿਆਂ ਲੋਕਾਂ ਨੂੰ ਇੱਕ ਵਾਰ ਫਿਰ ਕੇਂਦਰ 'ਚ ਮੋਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਹਰਸਿਮਰਤ ਕੌਰ ਬਾਦਲ ਸੈਮ ਪਿਤਰੌਦਾ ਦੇ ਬਿਆਨ 'ਤੇ ਕਿਹਾ ਕਿ ਰਾਜੀਵ ਗਾਂਧੀ ਦੇ ਸੱਜੇ ਹੱਥ ਸੈਮ ਨੇ ਸ਼ਰਮਨਾਕ ਬਿਆਨ ਦਿੱਤਾ ਹੈ।
ਕਾਂਗਰਸ ਸਿਰਫ਼ ਵੋਟਾਂ ਲਈ ਦੁਕਾਨਦਾਰੀ ਕਰ ਰਹੀ ਹੈ: ਹਰਸਿਮਰਤ ਬਾਦਲ - elections update
ਬਠਿੰਡਾ ਲੋਕ ਸਭਾ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਦੇ ਹਲਕਾ ਸਰਦੂਲਗੜ੍ਹ ਦੇ ਦਰਜਨਾਂ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ।
ਹਰਸਿਮਰਤ ਬਾਦਲ
ਹਰਸਿਮਰਤ ਕੌਰ ਬਾਦਲ ਨੇ ਬੇਅਦਬੀ ਮੁੱਦੇ 'ਤੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੇਅਦਬੀ ਮਾਮਲੇ 'ਤੇ ਕਾਂਗਰਸ ਸਿਆਸਤ ਕਰ ਰਹੀ ਹੈ, ਕਾਂਗਰਸ ਨੂੰ ਗੁਰੂ ਸਾਹਿਬ ਦੀ ਬੇਅਦਬੀ ਦਾ ਕੋਈ ਮਤਲਬ ਨਹੀਂ ਉਹ ਤਾਂ ਸਿਰਫ ਵੋਟਾਂ ਦੀ ਦੁਕਾਨਦਾਰੀ ਕਰ ਰਹੀ ਹੈ। ਹਰਸਿਮਰਤ ਨੇ ਕਿਹਾ ਕਿ ਪਿਛਲੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਾਂਗਰਸ ਸਰਕਾਰ ਨੇ ਕੁਝ ਨਹੀਂ ਕੀਤਾ ਜਦੋਂ ਇਨ੍ਹਾਂ ਕੋਲ ਪੁਲਿਸ ਪ੍ਰਸ਼ਾਸਨ ਹੈ, ਤਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣਾ ਸਰਕਾਰ ਦਾ ਕੰਮ ਸੀ।