ਮਾਨਸਾ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੁਢਲਾਡਾ ਅਤੇ ਸਰਦੂਲਗੜ੍ਹ 'ਚ ਇਸਤਰੀ ਅਕਾਲੀ ਦਲ ਵਲੋਂ ਕਰਵਾਏ ਗਏ ਸਮਾਗਮ 'ਚ ਸ਼ਮੂਲੀਅਤ ਕੀਤੀ। ਇਸ ਸਮਾਗਮ 'ਚ ਆਈਆਂ ਔਰਤਾਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਕਾਲੀ ਦਲ ਨੂੰ ਹੀ ਵੋਟ ਦੇਣਗੀਆਂ।
ਸਾਰੀਆਂ ਸਿਆਸੀ ਪਾਰਟੀਆਂ ਕਾਂਗਰਸ ਦੀ ਬੀ ਟੀਮ: ਹਰਸਿਮਰਤ ਬਾਦਲ - mansa seat candidate
ਮਾਨਸਾ 'ਚ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਸਮਾਗਮ 'ਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਚ ਅਕਾਲੀ-ਬੀਜੇਪੀ ਨੂੰ ਛੱਡ ਕੇ ਸਾਰੀਆਂ ਵਿਰੋਧੀ ਪਾਰਟੀਆਂ ਕਾਂਗਰਸ ਦੀ ਬੀ ਟੀਮ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਹਰਮਿਮਰਤ ਬਾਦਲ ਨੇ 'ਆਪ' ਤੇ ਕਾਂਗਰਸ ਵੱਲੋਂ ਚੋਣ ਗੱਠਜੋੜ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ 2014 ਤੋਂ ਹੀ ਕਹਿ ਰਹੇ ਹਨ ਕਿ ਸਾਰੀਆਂ ਪਾਰਟੀਆਂ ਕਾਂਗਰਸ ਦੀ ਬੀ ਟੀਮ ਹਨ। ਕਾਂਗਰਸ ਨੇ ਪਹਿਲਾਂ ਅਕਾਲੀ-ਭਾਜਪਾ ਨੂੰ ਹਰਾਉਣ ਲਈ ਪੀਪੀਪੀ ਫਿਰ ਆਮ ਆਦਮੀ ਪਾਰਟੀ ਅਤੇ ਹੁਣ ਖਹਿਰਾ ਅਤੇ ਟਕਸਾਲੀਆ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਕਾਂਗਰਸ ਦੇ ਚੋਣ ਮੈਨੀਫ਼ੈਸਟੋ ਅਤੇ ਰਾਹੁਲ ਗਾਂਧੀ ਵੱਲੋਂ ਗ਼ਰੀਬੀ ਹਟਾਉਣ ਲਈ 6 ਮਹੀਨੇ 22 ਲੱਖ ਨੌਕਰੀਆਂ ਦੇਣ ਅਤੇ ਕਿਸਾਨਾਂ ਦਾ ਕਰਜ਼ਾ ਮਾਫ਼ ਕੀਤੇ ਜਾਣ 'ਤੇ ਹਰਸਿਮਰਤ ਬਾਦਲ ਨੇ ਕਿਹਾ ਕਿ ਰਾਹੁਲ ਗਾਂਧੀ ਨੇ 8 ਤੋ 2 ਸਾਲ ਪਹਿਲਾਂ ਝੂਠ ਬੋਲ ਕੇ ਪੰਜਾਬ ਵਿੱਚ ਸਰਕਾਰ ਬਣਾਈ ਸੀ। ਇਸ ਝੂਠ ਨੂੰ ਉਹ ਪੂਰੇ ਦੇਸ਼ 'ਚ ਫੈਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਵਿੱਚ ਨਾਂ ਤਾਂ ਘਰ-ਘਰ ਨੌਕਰੀ ਦਿੱਤੀ ਅਤੇ ਨਾਂ ਹੀ ਕਰਜ਼ਾ ਮਾਫ਼ ਕੀਤਾ।