ਮਾਨਸਾ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕੋਰੋਨਾ ਦੇ ਦੌਰ ਵਿੱਚ ਚੱਲ ਰਹੇ ਵੈਂਟੀਲੇਟਰ ਤੇ ਆਕਸੀਜਨ ਦੀ ਘਾਟ ਨੂੰ ਲੈ ਕੇ ਟਵੀਟ ਕੀਤਾ ਹੈ ਅਤੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਹੈ ਕਿ ਮਾਨਸਾ ਵਿੱਚ ਕਿਤੇ ਵੀ ਕੋਈ ਵੈਂਟੀਲੇਟਰ ਨਹੀਂ ਹੈ। ਜਿਸ ਕਾਰਨ ਮਰੀਜ਼ਾਂ ਨੂੰ ਬਠਿੰਡਾ ਵਿਖੇ ਸੌ ਕਿਲੋਮੀਟਰ ਦੀ ਦੂਰੀ ਤੈਅ ਕਰਕੇ ਪਹੁੰਚਣਾ ਪੈ ਰਿਹਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਮਾਹਾਵਾਰੀ ਦੇ ਦੌਰਾਨ ਸਿਹਤ ਸੇਵਾਵਾਂ ਦੇਣ ਦੇ ਬਦਲੇ ਫੇਲ੍ਹ ਰਹੀ ਹੈ।
ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਪੰਜਾਬ ਸਰਕਾਰ ਉਤੇ ਨਿਸ਼ਾਨੇ ਸਾਧੇ ਹਨ।ਹਰਸਿਮਰਤ ਕੌਰ ਬਾਦਲ ਨੇ ਮਾਨਸਾ ਵਿਚ ਵੈਂਟੀਲੇਟਰਾਂ ਦੀ ਘਾਟ ਹੋਣ ਕਰਕੇ ਚਿੰਤਾ ਪ੍ਰਗਟ ਕੀਤੀ ਹੈ।
ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ
ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਮਾਨਸਾ ਦੇ ਸਰਦੂਲਗੜ੍ਹ ਬੁਢਲਾਡਾ ਬੋਹਾ ਬਰੇਟਾ ਦੇ ਵਿਚ ਵੈਂਟੀਲੇਟਰ ਅਤੇ ਆਕਸੀਜਨ ਦੀ ਵੱਡੀ ਘਾਟ ਜਿਸ ਕਾਰਨ ਮਰੀਜ਼ਾਂ ਨੂੰ ਸੌ ਕਿਲੋਮੀਟਰ ਦੂਰ ਬਠਿੰਡਾ ਵਿਖੇ ਆਉਣਾ ਪੈ ਰਿਹਾ ਹੈ।ਉਨ੍ਹਾਂ ਪੰਜਾਬ ਸਰਕਾਰ ਨੂੰ ਤੁਰੰਤ ਇਸ ਮਾਮਲੇ ਵਿਚ ਧਿਆਨ ਦੇਣ ਦੀ ਗੱਲ ਕਹੀ ਹੈ ਇਸ ਸਬੰਧੀ ਹਰਸਿਮਰਤ ਕੌਰ ਬਾਦਲ ਵੱਲੋਂ ਟਵੀਟ ਵੀ ਕੀਤਾ ਗਿਆ ਹੈ।
ਇਹ ਵੀ ਪੜੋ: ਕੋਰੋਨਾ ਦੌਰਾਨ ਲੋਕਾਂ ਦੀ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ਼ ਹੋਵੇਗੀ ਵੱਡੀ ਕਾਰਵਾਈ: ਸਿੱਧੂ