ਮਾਨਸਾ :ਬਠਿੰਡਾ ਤੋਂ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਕ ਵਾਰ ਫਿਰ ਤੋਂ ਸੂਬਾ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੰਜਾਬ ਦੀ ਲੁੱਟ ਦਾ ਦੋਸ਼ੀ ਦੱਸਿਆ। ਦਰਅਸਲ ਸਾਬਕਾ ਕੇਂਦਰੀ ਮੰਤਰੀ ਨੇ ਮਾਨਸਾ ਸ਼ਹਿਰ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ 'ਤੇ ਈਡੀ ਦੀ ਹੋਈ ਰੇਡ 'ਤੇ ਤੰਜ ਕਸਦੇ ਹੋਏ ਕਿਹਾ ਕਿ ਜੋ ਲੋਕ ਦੇਸ਼ ਵਿੱਚ ਭਰਿਸ਼ਟਾਚਾਰ ਨੂੰ ਖਤਮ ਕਰਨ ਦੇ ਲਈ ਅਰਵਿੰਦ ਕੇਜਰੀਵਾਲ ਦਾ ਜਨਮ ਹੋਇਆ ਹੈ। ਪਰ ਅਰਵਿੰਦ ਕੇਜਰੀਵਾਲ ਦੇ ਕਰੀਬੀ ਅੱਧਾ ਦਰਜਨ ਮੰਤਰੀ ਭਰਿਸ਼ਟਾਚਾਰ ਦੇ ਕਾਰਨ ਜੇਲ੍ਹਾਂ ਵਿੱਚ ਬੰਦ ਹਨ ਅਤੇ ਜਲਦ ਹੀ ਅਰਵਿੰਦ ਕੇਜਰੀਵਾਲ ਨੂੰ ਵੀ ਜੇਲ੍ਹ ਦੇ ਵਿੱਚ ਜਾਣਾ ਪਵੇਗਾ।
ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ 'ਤੇ ਕੀਤੇ ਤਿੱਖੇ ਸ਼ਬਦੀ ਵਾਰ, ਕਿਹਾ- ਪੰਜਾਬ ਨੂੰ ਲੁੱਟ ਕੇ ਖਾ ਰਹੀ 'ਆਪ' - harsimrat kaur badal on SYL
ਪੰਜਾਬ ਸਰਕਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਮਾਨਸਾ ਵਿਖੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ 'ਤੇ ਚੱਲਕੇ ਭਗਵੰਤ ਮਾਨ ਨੇ ਪੰਜਾਬ ਨੂੰ ਕਰਜ਼ਦਾਰ ਬਣਾ ਦਿੱਤਾ ਹੈ ਅਤੇ ਹੁਣ ਮਰਹੂਮ ਮੁੱਖ ਮੰਤਰੀ ਬਾਦਲ ਖਿਲਾਫ ਝੂਠ ਬੋਲ ਰਹੇ ਹਨ। (Harsimrat Kaur Badal targets AAP government)
Published : Nov 7, 2023, 7:45 PM IST
ਪੰਜਾਬ ਨੂੰ ਲੁੱਟ ਰਹੇ ਆਪ ਦੇ ਮੁੱਖ ਮੰਤਰੀ :ਉਹਨਾਂ ਕਿਹਾ ਕਿ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਪੰਜਾਬ ਨੂੰ ਕਰਜਦਾਰ ਕਰ ਦਿੱਤਾ ਹੈ ਅਤੇ ਅੱਜ ਪੰਜਾਬ ਦੀ ਗਲੀ ਗਲੀ ਵਿੱਚ ਨਸ਼ਾ ਮਿਲ ਰਿਹਾ ਹੈ ਤੇ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਪੰਜਾਬ ਨੂੰ ਕਰਜਦਾਰ ਕਰ ਰਿਹਾ ਹੈ। ਪੰਜਾਬ ਦੀ ਲੁੱਟ ਦੇ ਜ਼ਿੰਮੇਵਾਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ 'ਤੇ ਕੀਤੇ ਟਵੀਟ ਉੱਤੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਹੋਏ ਕਿਹਾ ਕਿ ਸਭ ਲੋਕਾਂ ਨੂੰ ਪਤਾ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਬਾਦਲ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ ਅਤੇ ਅੱਜ ਵੀ ਲੋਕ ਬਾਦਲ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਗਈ ਸੰਵਿਧਾਨ ਅਤੇ ਸਕੂਲਾਂ ਹੈਲਥ ਸੈਂਟਰਾਂ ਤੇ ਕੋਚੀ ਮਾਰ ਕੇ ਆਮ ਆਦਮੀ ਪਾਰਟੀ ਆਪਣਾ ਨਾਮ ਬਣਾ ਰਹੀ ਹੈ। ਉਹਨਾਂ ਕਿਹਾ ਕਿ ਇਹ ਪਾਰਟੀ ਇਮਾਨਦਾਰ ਨਹੀਂ ਬਲਕਿ ਬੇਈਮਾਨ ਪਾਰਟੀ ਹੈ ਜੋ ਪੰਜਾਬ ਨੂੰ ਲੁੱਟਣ ਦੇ ਵਿੱਚ ਲੱਗੀ ਹੋਈ ਹੈ।
- Chhattisgarh First Phase Voting: ਛੱਤੀਸਗੜ੍ਹ ਵਿਧਾਨ ਸਭਾ ਚੋਣਾਂ 'ਚ 20 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ, ਸਵੇਰ ਤੋਂ ਹੀ ਵੋਟਰਾਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਹਨ
- Chhattisgarh Election 2023 Live Updates: ਛੱਤੀਸਗੜ੍ਹ ਵਿੱਚ ਪਹਿਲੇ ਪੜਾਅ ਦੀ ਵੋਟਿੰਗ ਜਾਰੀ, ਛੱਤੀਸਗੜ੍ਹ ਦੀਆਂ 20 ਸੀਟਾਂ 'ਤੇ ਦੁਪਹਿਰ 1 ਵਜੇ ਤੱਕ 44.55 ਫੀਸਦੀ ਵੋਟਿੰਗ ਹੋਈ
- Mizoram Assembly Election Live Updates: ਮਿਜ਼ੋਰਮ ਵਿੱਚ ਸਵੇਰੇ ਤੋਂ ਵੋਟਿੰਗ ਜਾਰੀ, ਦੁਪਹਿਰ 1 ਵਜੇ ਤੱਕ 52.73% ਵੋਟਿੰਗ
ਔਰਤਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਮਸ਼ੀਨਾਂ:ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਨੰਨ੍ਹੀ ਛਾਂ ਮੁਹਿੰਮ ਤਹਿਤ ਅਕਸਰ ਹੀ ਔਰਤਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਮਸ਼ੀਨਾਂ ਅਤੇ ਲੋੜੀਂਦਾ ਸਮਾਂਨ ਮੁਹਈਆ ਕਰਵਾਉਣ ਲਈ ਪਹੁੰਚਦੇ ਹਨ। ਉਹਨਾਂ ਕਿਹਾ ਕਿ ਕਰੋਨਾ ਕਾਲ ਦੇ ਦੌਰਾਨ ਜਿਹੜੇ ਸੈਂਟਰ ਬੰਦ ਕਰ ਦਿੱਤੇ ਸਨ ਅੱਜ ਮਾਨਸਾ ਦੇ ਵਿੱਚ ਫਿਰ ਤੋਂ ਪਹਿਲਾ ਸਲਾਈ ਸੈਂਟਰ ਸ਼ੁਰੂ ਕੀਤਾ ਜਾ ਰਿਹਾ ਹੈ।