ਮਾਨਸਾ : ਸੂਬੇ 'ਚ 2022 ਦੀ ਚੋਣਾਂ ਨੂੰ ਲੈਕੇ ਸਾਰਿਆਂ ਪਾਰਟਿਆਂ ਸਰਗਮ ਹੋ ਗਈਆਂ ਹਨ। ਇਸੇ ਲੜੀ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮਾਨਸਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਆਪਣੀ ਪਾਰਟੀ ਦੇ ਵਰਕਰਾਂ ਨਾਲ ਚੌਣਾਂ ਸਬੰਧੀ ਮੀਟਿੰਗ ਕੀਤੀ ਅਤੇ ਕੈਪਟਨ ਸਰਕਾਰ ਦੀ ਦਿੱਲੀ ਫੇਰੀ ਉੱਤੇ ਤੰਜ ਵੀ ਕਸਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਤੋਂ ਫੇਲ੍ਹ ਹੋ ਚੁੱਕੀ ਹੈ।
ਹਰਸਿਮਰਤ ਕੌਰ ਬਾਦਲ ਵੱਲੋ ਸਿਵਲ ਹਸਪਤਾਲ ਮਾਨਸਾ ਨੂੰ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਦੇਖਦਿਆ 44 ਲੱਖ ਦੀ ਗ੍ਰਾਂਟ ਦਿੱਤੀ ਗਈ। ਉਨ੍ਹਾਂ ਆਗਾਮੀ ਵਿਧਾਨ ਸਭਾ ਦੀਆ ਚੌਣਾ ਦੌਰਾਨ ਜਿੱਤ ਯਕੀਨੀ ਬਣਾਉਣ ਦਾ ਅਗਾਜ ਕੀਤਾ ਉੱਥੇ ਹੀ ਪੰਜਾਬ ਸਰਕਾਰ ਉੱਤੇ ਤਿੱਖੇ ਵਿਅੰਗ ਕਸੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾ ਨੂੰ ਬਿਜਲੀ ਦੇ ਨਾਂਅ ਉੱਤੇ ਲਾਰਾ ਲਗਾਇਆ ਅਤੇ ਅੱਜ ਪੰਜਾਬ ਦੇ ਲੋਕ ਬਿਜਲੀ ਸੰਕਟ ਨਾਲ ਜੂਝ ਰਹੇ ਹਨ। ਕੈਪਟਨ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਜਿਹੜੇ ਵੀ ਵਾਅਦੇ ਕੀਤੇ ਸਨ ਉਨ੍ਹਾਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।