ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਦੇ ਲਈ ਸਿਆਸੀ ਲੀਡਰ, ਗਾਇਕ ਅਤੇ ਹੋਰ ਵੱਖ-ਵੱਖ ਵਰਗਾਂ ਦੇ ਲੋਕ ਪਹੁੰਚ ਰਹੇ ਹਨ। ਇਸੇ ਦੌਰਾਨ ਹੁਣ ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਪਹੁੰਚੇ ਹਨ। ਉਨ੍ਹਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਮੂਸੇ ਵਾਲਾ ਦੀ ਆਤਮਾ ਨੂੰ ਪ੍ਰਮਾਤਮਾ ਸ਼ਾਂਤੀ ਬਖ਼ਸ਼ੇ। ਹਰਿਆਣਾ ਐਂਗਲ ਜੋ ਨਾਲ ਇਸ ਮਾਮਲੇ ਨੂੰ ਲੈ ਕੇ ਜੁੜ ਕੇ ਸਾਹਮਣੇ ਆ ਰਿਹਾ ਹੈ ਇਸ ਨੂੰ ਲੈ ਕੇ ਹਰਿਆਣਾ ਪੁਲਿਸ ਵੱਖ ਤੋਂ ਜਾਂਚ ਕਰੇਗੀ। ਉੱਥੇ ਹੀਂ, ਉਨ੍ਹਾਂ ਨੇ ਕਿਹਾ ਕਿ ਸਿੱਧੂ ਦੇ ਪਿਤਾ ਨੇ ਮੁੜ ਮੰਗ ਕੀਤੀ ਹੈ ਕਿ ਕੇਂਦਰ ਨਾਲ ਮਿਲ ਕੇ ਇਸ ਤਰ੍ਹਾਂ ਦੇ ਮਾਮਲਿਆਂ ਉੱਤੇ ਸਖ਼ਤੀ ਵਰਤੇ। ਇਸ ਤੋਂ ਇਲਾਵਾ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਹਰਿਆਣਾ ਵਿੱਚ ਸਿੱਧੂ ਦੇ ਯਾਦ ਵਿੱਚ ਮਿਊਜ਼ਿਕ ਸਕੂਲ ਖੋਲ੍ਹਿਆ ਜਾਵੇਗਾ ਅਤੇ ਇਸ ਦੇ ਨਾਲ ਹੀ, ਹਰਿਆਣਾ ਵਿੱਚ ਸਿੱਧੂ ਦੇ ਨਾਮ ਤੋਂ ਸਿਰਸਾ ਜ਼ਿਲ੍ਹੇ ਵਿੱਚ ਉਨ੍ਹਾਂ ਦੀ ਯਾਦਗਾਰ ਬਣਾਈ ਜਾਵੇਗੀ।
ਬਾਲੀਵੁੱਡ ਸਟਾਰ ਸੰਜੇ ਦੱਤ ਵੱਲੋਂ ਵੀ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਦੀ ਲਈ ਕਿਹਾ ਗਿਆ ਸੀ। ਉਨ੍ਹਾਂ ਵੱਲੋ ਅੱਜ ਮੂਸਾ ਪਿੰਡ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕਰ ਮੂਸੇਵਾਲਾ ਦੀ ਮੌਤ ਦਾ ਦੁੱਖ ਵੰਡਾਇਆ ਜਾਣਾ ਸੀ। ਪਿਛਲੇ ਦਿਨੀਂ ਦੇਸ਼ ਅਤੇ ਪੰਜਾਬ ਦੇ ਵੱਡੇ ਸਿਆਸੀ ਲੀਡਰਾਂ ਵੱਲੋਂ ਮੁਲਾਕਾਤ ਕੀਤੀ ਗਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਚੁੱਕੇ ਹਨ ਅਤੇ ਹਰ ਤਰ੍ਹਾਂ ਦੀ ਮਦਦ ਦਾ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਤੋਂ ਪਹਿਲਾਂ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਮੂਸਾ ਪਿੰਡ ਪਹੁੰਚ ਪਰਿਵਾਰ ਨਾਲ ਮੁਲਾਕਾਤ ਕਰ ਚੁੱਕੇ ਹਨ। ਸੀਐਮ ਵੱਲੋਂ ਵੀ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦੀ ਭਰੋਸਾ ਦਿਵਾਇਆ ਗਿਆ ਹੈ।