ਮਾਨਸਾ: ਪਿਛਲੇ ਦੋ ਦਿਨ ਤੋਂ ਹੋ ਰਹੀ ਬਾਰਿਸ਼ ਦੇ ਕਾਰਨ ਮਾਨਸਾ ਜ਼ਿਲ੍ਹੇ ਦੇ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ, ਜਿਸ ਦੇ ਚੱਲਦਿਆਂ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਪਿੰਡਾਂ ਵਿੱਚ ਕਿਸਾਨਾਂ ਦੀ ਨਰਮੇ ਅਤੇ ਝੋਨੇ ਦੀ ਫ਼ਸਲ ਡੁੱਬ ਚੁੱਕੀ ਹੈ, ਉੱਥੇ ਹੀ ਗਰੀਬ ਪਰਿਵਾਰਾਂ ਦੇ ਮਕਾਨਾਂ ਦੇ ਵਿੱਚ ਤਰੇੜਾਂ ਆ ਚੁੱਕੀਆਂ ਹਨ ਅਤੇ ਕਈ ਗਰੀਬ ਪਰਿਵਾਰਾਂ ਦੇ ਮਕਾਨ ਵੀ ਡਿੱਗ ਚੁੱਕੇ ਹਨ। ਦੂਜੇ ਪਾਸੇ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦੇ ਵਿੱਚ ਵੀ ਪਾਣੀ ਵੜ ਗਿਆ ਹੈ ਤੇ ਉਸ ਦੀਆਂ ਕੰਧਾਂ ਵੀ ਡਿੱਗ ਚੁੱਕੀਆਂ ਹਨ।
ਕਿਸਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦੋ ਦਿਨ ਤੋਂ ਹੋ ਰਹੀ ਬਾਰਿਸ਼ ਦੇ ਕਾਰਨ ਕਿਸਾਨਾਂ ਦੀ ਨਰਮੇ ਅਤੇ ਝੋਨੇ ਦੀ ਫ਼ਸਲ ਡੁੱਬ ਚੁੱਕੀ ਹੈ, ਜਿਸ ਦੇ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉੱਥੇ ਹੀ ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਗਰੀਬ ਪਰਿਵਾਰਾਂ ਦੇ ਮਕਾਨਾਂ ਵਿੱਚ ਤਰੇੜਾਂ ਆ ਚੁੱਕੀਆਂ ਹਨ, ਤੇ ਕਈ ਪਰਿਵਾਰਾਂ ਦੇ ਮਕਾਨ ਵੀ ਡੁੱਬ ਚੁੱਕੇ ਹਨ।