ਮਾਨਸਾ: ਲੋਕ ਸਭਾ ਹਲਕਾ ਮਾਨਸਾ ਵਿੱਚ ਡਰੀਮ ਗਰਲ ਹੇਮਾ ਮਾਲਿਨੀ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ।
ਹੇਮਾ ਮਾਲਿਨੀ ਨੇ ਹਰਸਿਮਰਤ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਦੱਸ ਦਈਏ, ਬਠਿੰਡਾ ਲੋਕ ਸਭਾ ਸੀਟ ਪੰਜਾਬ ਦੀ ਸਭ ਤੋਂ ਹਾਟ ਸੀਟ ਬਣ ਗਈ ਹੈ, ਕਿਉਂਕਿ ਇਹ ਸੀਟ ਹਰਸਿਮਰਤ ਕੌਰ ਬਾਦਲ ਤੇ ਕਾਂਗਰਸ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਲਈ ਵਕਾਰੀ ਸੀਟ ਬਣ ਗਈ ਹੈ।
ਰੋਡ 'ਤੇ ਉਤਰੀ 'ਡ੍ਰੀਮ ਗਰਲ', ਹਰਸਿਮਰਤ ਬਾਦਲ ਦੇ ਹੱਕ 'ਚ ਕੀਤਾ ਪ੍ਰਚਾਰ - ਲੋਕ ਸਭਾ ਹਲਕਾ
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਨੂੰ ਮਹਿਜ਼ 2 ਦਿਨ ਬਾਕੀ ਰਹੇ ਗਏ ਹਨ, ਤੇ ਸਿਆਸਤਦਾਨਾਂ ਵੱਲੋਂ ਚੋਣ ਪ੍ਰਚਾਰ ਕਾਫ਼ੀ ਤੇਜ਼ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੀਆਂ ਹਨ।
ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਭਾਜਪਾ ਤੇ ਕਾਂਗਰਸ ਤੋਂ ਇਲਾਵਾ 'ਆਪ' ਬਲਜਿੰਦਰ ਕੌਰ ਤੇ ਪੀਡੀਏ ਉਮੀਦਵਾਰ ਸੁਖਪਾਲ ਖਹਿਰਾ ਵੀ ਮੈਦਾਨ ਵਿੱਚ ਹਨ ਹਾਂਲਾਕਿ ਕੁਝ ਦਿਨ ਪਹਿਲਾਂ ਬਠਿੰਡਾ ਵਿਖੇ ਹਰਸਿਮਰਤ ਕੌਰ ਬਾਦਲ ਦੇ ਪੱਖ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੈਲੀ ਕੀਤੀ ਗਈ। ਇਸ ਤੋਂ ਬਾਅਦ ਕਾਂਗਰਸ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੇ ਹੱਕ ਵਿੱਚ ਪ੍ਰਿਯੰਕਾ ਗਾਂਧੀ ਵੱਲੋਂ ਬਠਿੰਡਾ ਵਿਖੇ ਰੈਲੀ ਕੀਤੀ ਗਈ।
ਇਸ ਤਰ੍ਹਾਂ ਮਾਨਸਾ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ. ਬਲਜਿੰਦਰ ਕੌਰ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਗਿਆ ਜਿਸ ਨਾਲ ਮੁਕਾਬਲਾ ਤਿਕੋਣਾ ਬਣਦਾ ਵਿਖਾਈ ਦੇ ਰਿਹਾ ਹੈ। ਹਾਂਲਾਕਿ ਅੱਜ ਬਠਿੰਡਾ 'ਚ ਸ਼ਾਮ ਨੂੰ ਸੰਨੀ ਦਿਓਲ ਵੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ।