ਮਾਨਸਾ: ਪਿਛਲੇ ਦਿਨੀਂ ਭੀਖੀ ਦੀ ਨਹਿਰ ’ਚੋਂ ਗਊਆਂ ਦੇ ਕੱਟੇ ਹੋਏ ਵਿਸ਼ੇਸ਼ ਆਉਣ ਦੇ ਰੋਸ ਵੱਜੋਂ ਹਿੰਦੂ ਜਥੇਬੰਦੀਆਂ ਨੇ ਭੀਖੀ ਸ਼ਹਿਰ ਨੂੰ ਮੁਕੰਮਲ ਤੌਰ ’ਤੇ ਬੰਦ ਕਰਕੇ ਮਾਨਸਾ-ਪਟਿਆਲਾ ਹਾਈਵੇ ’ਤੇ ਧਰਨਾ ਲਗਾਇਆ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਅਜਿਹੇ ਲੋਕਾਂ ਦੇ ਖ਼ਿਲਾਫ਼ ਜਲਦ ਹੀ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ’ਚ ਪੰਜਾਬ ਪੱਧਰੀ ਹਿੰਦੂ ਜਥੇਬੰਦੀਆਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਹਿੰਦੂ ਜਥੇਬੰਦੀਆਂ ਨੇ ਭੀਖੀ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - ਭੀਖੀ ਬੰਦ ਕਰਕੇ
ਭੀਖੀ ਸ਼ਹਿਰ ਨੂੰ ਮੁਕੰਮਲ ਤੌਰ ’ਤੇ ਬੰਦ ਕਰਕੇ ਮਾਨਸਾ-ਪਟਿਆਲਾ ਹਾਈਵੇ ’ਤੇ ਧਰਨਾ ਲਗਾਇਆ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਅਜਿਹੇ ਮੁਲਜ਼ਮਾਂ ਦੇ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਹਿੰਦੂ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਹਿੰਦੂ ਜਥੇਬੰਦੀਆਂ ਨੇ ਭੀਖੀ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ