ਮਾਨਸਾ: ਦੇਰ ਰਾਤ ਪਏ ਤੇਜ਼ ਮੀਂਹ ਕਾਰਨ ਮੂਸੇ ਰਜਬਾਹੇ ਵਿੱਚ ਪਾੜ ਪੈ ਗਿਆ। ਰਜਬਾਹੇ ਵਿੱਚ ਪਾੜ ਪੈਣ ਕਾਰਨ ਪਿੰਡ ਘਰਾਂਗਣਾ ਅਤੇ ਗਾਗੋਵਾਲ ਵਿੱਚ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ 'ਚ ਪਾਣੀ ਭਰ ਗਿਆ। ਹਾਲਾਤ ਅਜਿਹੇ ਹਨ ਕਿ ਆਪਣੀ ਫਸਲ ਨੂੰ ਹੋਰ ਨੁਕਸਾਨ ਤੋਂ ਬਚਾਉਂਣ ਲਈ ਕਿਸਾਨ ਆਪ ਹੀ ਪਾੜ ਨੂੰ ਭਰਨ ਦੀ ਕੋਸ਼ਿਸ਼ 'ਚ ਲੱਗੇ ਹੋਏ ਹਨ। ਕਿਸਾਨ ਖ਼ੁਦ ਹੀ ਜੇਸੀਬੀ ਮਸ਼ੀਨਾਂ ਅਤੇ ਗੱਟਿਆਂ 'ਚ ਮਿੱਟੀ ਭਰਕੇ ਇਸ ਪਾੜ ਨੂੰ ਪੂਰਨ ਦੀ ਕੋਸ਼ਿਸ਼ ਕਰ ਰਹੇ ਹਨ।
ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਵਿਭਾਗ ਦੇ ਅਧਿਕਾਰੀ ਪਾੜ ਪੈਣ ਦੇ ਇਨ੍ਹਾਂ ਸਮਾਂ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਦੀ ਸਾਰ ਲੈਣ ਲਈ ਨਹੀਂ ਪਹੁੰਚੇ ਹਨ। ਕਿਸਾਨ ਨੇ ਦੱਸਿਆ ਕਿ ਦੇਰ ਰਾਤ ਪਏ ਮੀਂਹ ਤੇ ਤੇਜ਼ ਝੱਖੜ ਕਾਰਨ ਕੁਝ ਦਰਖ਼ਤ ਰਜਬਾਹੇ 'ਚ ਡਿੱਗ ਗਏ ਜਿਸ ਕਾਰਨ ਰਜਬਾਹਾ ਟੁੱਟ ਗਿਆ। ਕਿਸਾਨ ਨੇ ਦੱਸਿਆ ਕਿ ਉਨ੍ਹਾਂ ਦੀ ਸੈਂਕੜੇ ਏਕੜ ਫ਼ਸਲ 'ਚ ਪਾਣੀ ਭਰ ਗਿਆ ਹੈ।