ਮਾਨਸਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਧਰਨਾ ਦੇ ਰਹੇ ਹਨ। ਇਸ ਅੰਦੋਲਨ ਵਿੱਚ ਹੁਣ ਵੱਖ-ਵੱਖ ਸੂਬੇਆਂ ਦੇ ਲੋਕ ਵੀ ਪਹੁੰਚ ਰਹੇ ਹਨ।ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਿੰਡਾਂ ਵਿੱਚੋਂ ਕਾਫ਼ਲੇ ਦਿੱਲੀ ਵੱਲ ਰਵਾਨਾ ਹੋ ਰਹੇ ਹਨ।
ਮਾਨਸਾ ਤੋਂ ਸੈਂਕੜੇ ਕਿਸਾਨ ਦਿੱਲੀ ਧਰਨੇ ਲਈ ਹੋਏ ਰਵਾਨਾ - ਕੇਂਦਰ ਸਰਕਾਰ
ਮਾਨਸਾ ਰੇਲਵੇ ਸਟੇਸ਼ਨ ਤੋਂ ਸੈਂਕੜਿਆਂ ਦੀ ਤਦਾਦ ਵਿੱਚ ਕਿਸਾਨ ਦਿੱਲੀ ਵੱਲ ਰਵਾਨਾ ਹੋਏ। ਇਸ ਮੌਕੇ ਜਿਥੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪੰਚਾਇਤਾਂ ਵੱਲੋਂ ਲਗਾਤਾਰ ਮਤੇ ਪਾ ਕੇ ਪਿੰਡਾਂ ਵਿੱਚੋਂ ਹਰ ਇੱਕ ਪਰਿਵਾਰ ਨੂੰ ਦਿੱਲੀ ਸੰਘਰਸ਼ ਵਿੱਚ ਸ਼ਾਮਿਲ ਹੋਣਾ ਲਾਜ਼ਮੀ ਕੀਤਾ ਹੈ।
ਖੇਤੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਕਮਰ ਕੱਸਦੇ ਹੋਇਆ ਜਿੱਥੇ ਪਿੰਡਾਂ ਵਿਚ ਲੋਕਾਂ ਨੂੰ ਦੁਬਾਰਾ ਲਾਮਬੰਦ ਕਰ ਕੇ ਦਿੱਲੀ ਜਾਣ ਦਾ ਸੱਦਾ ਦਿੱਤਾ ਹੈ ਉਥੇ ਪੰਚਾਇਤਾਂ ਵੱਲੋਂ ਲਗਾਤਾਰ ਮਤੇ ਪਾ ਕੇ ਪਿੰਡਾਂ ਵਿੱਚੋਂ ਹਰ ਇੱਕ ਪਰਿਵਾਰ ਨੂੰ ਦਿੱਲੀ ਸੰਘਰਸ਼ ਵਿੱਚ ਸ਼ਾਮਿਲ ਹੋਣਾ ਲਾਜ਼ਮੀ ਕੀਤਾ ਹੈ।
ਇਸੇ ਲੜੀ ਤਹਿਤ ਮਾਨਸਾ ਰੇਲਵੇ ਸਟੇਸ਼ਨ ਤੋਂ ਸੈਂਕੜਿਆਂ ਦੀ ਤਦਾਦ ਵਿੱਚ ਕਿਸਾਨ ਦਿੱਲੀ ਵੱਲ ਰਵਾਨਾ ਹੋਏ ਇਸ ਮੌਕੇ ਜਿਥੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਉਥੇ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਨੇ ਕਿਸਾਨੀ ਸੰਘਰਸ਼ ਨੂੰ ਤਾਰੋਪੀਡ ਕਰਨ ਲਈ ਤਰ੍ਹਾਂ ਤਰ੍ਹਾਂ ਦੀਆਂ ਚਾਲਾਂ ਚੱਲੀਆਂ ਹਨ ਪਰ ਕਿਸਾਨ ਹੁਣ ਦੁਬਾਰਾ ਇਸ ਸੰਘਰਸ਼ ਨੂੰ ਤਿੱਖਾ ਕਰਕੇ ਕੇਂਦਰ ਨੂੰ ਦੇਸ਼ ਦੇ ਅੰਨਦਾਤੇ ਦੀ ਤਾਕਤ ਤੋਂ ਜਾਣੂ ਕਰਵਾਉਣਗੇ ਅਤੇ ਕੇਂਦਰ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮਜ਼ਬੂਰ ਕਰ ਦੇਣਗੇ।