ਪੰਜਾਬ

punjab

ETV Bharat / state

ਬੁਢਲਾਡਾ ਹਲਕੇ ’ਚ ਅਕਾਲੀ ਵਰਕਰਾਂ ਨੇ ਕਾਂਗਰਸ ਖ਼ਿਲਾਫ਼ ਕੱਢੀ ਭੜਾਸ - ਚੋਣ ਸਰਗਰਮੀਆਂ

ਬੁਢਲਾਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਧਰਨਾ ਲਗਾ ਕੇ ਕੀਤਾ ਪ੍ਰਦਰਸ਼ਨ ਕੀਤਾ ਗਿਆ। ਇਸ ਰੈਲੀ ’ਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰਾਂ ਵੱਲੋਂ ਸ਼ਿਰਕਤ ਕੀਤੀ ਗਈ ਤੇ ਪੰਜਾਬ ਕਾਂਗਰਸ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ।

ਬੁਢਲਾਡਾ ਹਲਕੇ ’ਚ ਅਕਾਲੀ ਵਰਕਰਾਂ ਨੇ ਕਾਂਗਰਸ ਖ਼ਿਲਾਫ਼ ਕੱਢੀ ਭੜਾਸ
ਬੁਢਲਾਡਾ ਹਲਕੇ ’ਚ ਅਕਾਲੀ ਵਰਕਰਾਂ ਨੇ ਕਾਂਗਰਸ ਖ਼ਿਲਾਫ਼ ਕੱਢੀ ਭੜਾਸ

By

Published : Apr 5, 2021, 4:20 PM IST

ਮਾਨਸਾ: 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ ਵੱਖ ਰਾਜਨੀਤਕ ਪਾਰਟੀਆਂ ਵੱਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆ ਹਨ ਜਿਸ ਦੇ ਚਲਦਿਆਂ ਕਸਬਾ ਬੁਢਲਾਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਧਰਨਾ ਲਗਾ ਕੇ ਕੀਤਾ ਪ੍ਰਦਰਸ਼ਨ ਕੀਤਾ ਗਿਆ। ਇਸ ਰੈਲੀ ’ਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰਾਂ ਵੱਲੋਂ ਸ਼ਿਰਕਤ ਕੀਤੀ ਗਈ ਤੇ ਪੰਜਾਬ ਕਾਂਗਰਸ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ।

ਬੁਢਲਾਡਾ ਹਲਕੇ ’ਚ ਅਕਾਲੀ ਵਰਕਰਾਂ ਨੇ ਕਾਂਗਰਸ ਖ਼ਿਲਾਫ਼ ਕੱਢੀ ਭੜਾਸ
ਇਹ ਵੀ ਪੜੋ: ਮੁਖ਼ਤਾਰ ਅੰਸਾਰੀ ਐਂਬੂਲੈਂਸ ਮਾਮਲਾ: ਯੂਪੀ ਪੁਲਿਸ ਜਾਂਚ ਦੇ ਲਈ ਰੋਪੜ ਪੁੱਜੀਇਸ ਮੌਕੇ ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਵੱਲੋਂ ਵਾਅਦੇ ਕੀਤੇ ਗਏ ਸੀ ਪੰਜਾਬ ਵਿਚੋਂ ਬੇਰੁਜ਼ਗਾਰੀ, ਕਰਜ਼ ਮਾਫੀ ਅਤੇ ਨਸ਼ੇ ਨੂੰ ਖਤਮ ਕੀਤਾ ਜਾਵੇਗਾ। ਪਰ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਇਹ ਵਾਅਦੇ ਪੂਰੇ ਨਹੀਂ ਹੋਏ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਚਲਦਿਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਸਿਰਫ ਗੁੰਮਰਾਹ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੀ ਗਿਣਤੀ ਵਿੱਚ ਜਿੱਤ ਹਾਸਲ ਕਰੇਗਾ ਅਤੇ ਲੋਕਾਂ ਨੂੰ ਹਰ ਸੁਵਿਧਾਵਾਂ ਪ੍ਰਦਾਨ ਕਰੇਗਾ। ਇਹ ਵੀ ਪੜੋ: ਕੋਰੋਨਾ ਦਾ ਦੰਦਾਂ 'ਤੇ ਅਸਰ ਦੇ ਦਾਅਵੇ ਨੂੰ ਸਿਵਲ ਸਰਜਨ ਨੇ ਕੀਤਾ ਖ਼ਾਰਜ

ABOUT THE AUTHOR

...view details