ਮਾਨਸਾ:ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ, ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਭਿਆਨਕ ਬੀਮਾਰੀ ਤੋਂ ਬਚਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 45 ਹਜਾਰ 367 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 6131 ਮਾਮਲੇ ਸਾਹਮਣੇ ਆ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ 3979 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 74 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਮਾਨਸਾ ਜ਼ਿਲ੍ਹੇ ਵਿੱਚ ਹੁਣ 216 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 2078 ਐਕਟਿਵ ਕੋਰੋਨਾ ਦੇ ਕੇਸ ਹਨ ਉਨ੍ਹਾਂ ਦੱਸਿਆ ਕਿ ਅੱਜ 67 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਵਿਚ 1136 ਨਵੇਂ ਸੈਂਪਲ ਲਏ ਗਏ ਹਨ।
ਕੋਰੋਨਾ ਦੇ ਬਚਾਅ ਦੇ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ ਅੱਜ 1312 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਅਤੇ ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਵਿੱਚ 43313 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ ਹੈ। ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ।