ਪੰਜਾਬ

punjab

ETV Bharat / state

ਮਾਨਸਾ ਵਿੱਚ ਕੋਰੋਨਾ ਦੇ 63 ਨਵੇਂ ਮਾਮਲੇ ਆਏ ਸਾਹਮਣੇ, ਇੱਕ ਦੀ ਹੋਈ ਮੌਤ

ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 34 ਹਜਾਰ 667 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 3758 ਮਾਮਲੇ ਸਾਹਮਣੇ ਆ ਚੁੱਕੇ ਹਨ।

ਮਾਨਸਾ ਵਿੱਚ ਕੋਰੋਨਾ ਦੇ 63 ਨਵੇਂ ਮਾਮਲੇ ਆਏ ਸਾਹਮਣੇ, ਇੱਕ ਦੀ ਹੋਈ ਮੌਤ
In Mansa, 63 new cases of corona came to light

By

Published : Apr 17, 2021, 10:11 PM IST

ਮਾਨਸਾ: ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 34 ਹਜਾਰ 667 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 3758 ਮਾਮਲੇ ਸਾਹਮਣੇ ਆ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ 3066 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 57 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਾਨਸਾ ਜ਼ਿਲ੍ਹੇ ਵਿੱਚ ਹੁਣ 63 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 635 ਐਕਟਿਵ ਕੋਰੋਨਾ ਦੇ ਕੇਸ ਹਨ ਉਨ੍ਹਾਂ ਦੱਸਿਆ ਕਿ ਅੱਜ 47 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ।

ਅੱਜ ਮਾਨਸਾ ਜ਼ਿਲ੍ਹੇ ਦੇ ਵਿਚ 728 ਨਵੇਂ ਸੈਂਪਲ ਲਏ ਗਏ ਹਨ।ਕੋਰੋਨਾ ਦੇ ਬਚਾਅ ਦੇ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ ਅੱਜ 1909 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਅਤੇ ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਵਿੱਚ 25133 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ ਹੈ।

ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ। ਸਿਵਲ ਹਸਪਤਾਲ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਲਈ ਸਿਵਲ ਹਸਪਤਾਲ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਹੈ ਅਤੇ ਮਰੀਜ਼ਾਂ ਨੂੰ ਫ੍ਰੀ ਦਵਾਈ ਦਿੱਤੀ ਜਾਂਦੀ ਹੈ ਅਤੇ ਸਰਕਾਰ ਵੱਲੋਂ ਦਵਾਈਆਂ ਦੇ ਪੂਰੇ ਪ੍ਰਬੰਧ ਹਨ। ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਮਾਨਸਾ ਜ਼ਿਲ੍ਹੇ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਜਾਂਦਾ ਹੈ ਤਾਂ ਕਿ ਰਾਤ ਸਮੇਂ ਕੋਈ ਵੀ ਘਰਾਂ ਤੋਂ ਬਾਹਰ ਨਾ ਆਵੇ ਅਤੇ ਇਸ ਦੌਰਾਨ ਕਰਫਿਊ ਲਗਾ ਕੇ ਕੋਰੋਨਾ ਦੀ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਤੇ ਜਾ ਕੇ ਕੋਰੋਨਾ ਸੈਂਪਲ ਕਰਵਾ ਲਵੇ ਤਾਂ ਕਿ ਕੋਰੋਨਾ ਦੇ ਮਹਾਂਮਾਰੀ ਤੋਂ ਬਚਿਆ ਜਾਵੇ।

ABOUT THE AUTHOR

...view details