ਮਾਨਸਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਦੋਂ ਸੂਬਾ ਪੱਧਰ 'ਤੇ 92 ਕਰੋੜ ਦੀ ਲਾਗਤ ਵਾਲੀ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦਾ ਆਗਾਜ਼ ਕੀਤਾ ਤਾਂ ਪੰਜਾਬ ਨੇ ਡਿਜੀਟਲ ਖੇਤਰ ਵਿੱਚ ਇੱਕ ਹੋਰ ਵੱਡੀ ਪੁਲਾਂਘ ਪੁੱਟੀ। ਮੁੱਖ ਮੰਤਰੀ ਨੇ ਸੰਕੇਤਕ ਰੂਪ ਵਿੱਚ ਬਾਰ੍ਹਵੀਂ ਜਮਾਤ ਦੇ 6 ਵਿਦਿਆਥੀਆਂ ਨੂੰ ਨਿੱਜੀ ਤੌਰ 'ਤੇ ਸਮਾਰਟ ਫੋਨ ਸੌਂਪੇ। ਇਸੇ ਤਰ੍ਹਾਂ ਹੀ ਮਾਨਸਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।
ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੀ ਆਪਣੇ ਵੱਲੋਂ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵੱਲੋਂ ਪਹਿਲਾਂ ਸਭ ਨੂੰ ਬਹੁਤ ਬਹੁਤ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਨਾਲ ਕੀਤੇ ਗਏ ਵਾਅਦੇ ਅਨੁਸਾਰ ਹੁਣ ਸਮਾਰਟ ਫੋਨ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਉਹ ਅੱਜ ਮਾਨਸਾ ਦੇ ਵਿੱਚ ਵਿਦਿਆਰਥੀਆਂ ਨੂੰ ਮੋਬਾਈਲ ਫ਼ੋਨ ਦੇਣ ਦੇ ਲਈ ਪਹੁੰਚੇ ਨੇ ਤਾਂ ਕਿ ਵਿਦਿਆਰਥੀ ਆਨ-ਲਾਈਨ ਆਪਣੀ ਪੜ੍ਹਾਈ ਕਰ ਸਕਣ ਉਨ੍ਹਾਂ ਕਿਹਾ ਕਿ ਅੱਜ ਪੂਰੇ ਪੰਜਾਬ ਦੇ ਵਿੱਚ ਸਮਾਰਟ ਫੋਨ ਦੇਣ ਦੀ ਸ਼ੁਰੂਆਤ ਹੋਈ ਹੈ ਜਿਸ ਦੇ ਤਹਿਤ ਅੱਜ ਮਾਨਸਾ ਦੇ ਵਿੱਚ ਵੀ ਵਿਦਿਆਰਥੀਆਂ ਨੂੰ ਸਮਾਰਟਫੋਨ ਦਿੱਤੇ ਗਏ ਹਨ।