ਪੰਜਾਬ

punjab

ETV Bharat / state

March against India Canada Dispute: ਭਾਰਤ ਕੈਨੇਡਾ ਵਿਵਾਦ ਕਾਰਣ ਪਰੇਸ਼ਾਨ ਹੋ ਰਹੇ ਨੇ ਪੰਜਾਬੀ, ਭਾਰਤ ਸਰਕਾਰ ਖ਼ਿਲਾਫ਼ ਰੋਸ ਮਾਰਚ ਦਾ ਐਲਾਨ ਕੀਤਾ - ਭਾਰਤ ਸਰਕਾਰ ਖ਼ਿਲਾਫ਼ ਰੋਸ ਮਾਰਚ ਦਾ ਐਲਾਨ

ਕੈਨੇਡਾ ਅਤੇ ਭਾਰਤ ਵਿੱਚ ਚੱਲ ਰਹੀ ਤਲਖੀ ਵਿਚਾਲੇ ਬਾਹਰ ਵਸਦੇ ਪੰਜਾਬੀਆਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਅਤੇ ਲੱਖਾਂ ਰੁਪਏ ਭਰ ਕੇ ਜਿਹੜੇ ਵਿਦਿਆਰਥੀ ਕੈਨੇਡਾ ਜਾਣਾ ਚਾਹੁੰਦੇ ਹਨ ਉਨ੍ਹਾਂ ਦਾ ਵੀ ਨੁਕਸਾਨ ਹੋ ਰਿਹਾ ਹੈ। ਮਾਨਸਾ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਸ ਵਰਤਾਰੇ ਵਿਰੁੱਧ ਮਾਰਚ ਕਰਨ ਦਾ ਐਲਾਨ (Announcement to march) ਕੀਤਾ ਹੈ।

In Mansa Shiromani Akali Dal Amritsar announced to march against India Canada dispute
March against Dispute: ਭਾਰਤ ਕੈਨੇਡਾ ਵਿਵਾਦ ਕਾਰਣ ਖੁਆਰ ਹੋ ਰਹੇ ਪੰਜਾਬੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਭਾਰਤ ਸਰਕਾਰ ਖ਼ਿਲਾਫ਼ ਰੋਸ ਮਾਰਚ ਦਾ ਐਲਾਨ ਕੀਤਾ

By ETV Bharat Punjabi Team

Published : Sep 26, 2023, 11:25 AM IST

ਭਾਰਤ ਸਰਕਾਰ ਖ਼ਿਲਾਫ਼ ਰੋਸ ਮਾਰਚ ਦਾ ਐਲਾਨ

ਮਾਨਸਾ: ਕੈਨੇਡਾ ਅਤੇ ਭਾਰਤ ਦੇ ਵਿਚਕਾਰ ਵਿਵਾਦ (Conflict between Canada and India) ਲਗਾਤਾਰ ਬਰਕਰਾਰ ਹੈ। ਇਸ ਦੇ ਚੱਲਦਿਆਂ ਮਾਨਸਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇੱਕ ਅਕਤੂਬਰ ਤੋਂ ਪੰਜਾਬ ਦੇ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਕੈਨੇਡਾ ਵਿੱਚ ਰਹਿੰਦੇ ਪੰਜਾਬੀਆਂ ਦੇ ਰਿਸ਼ਤੇਦਾਰ ਜਿਨ੍ਹਾਂ ਨੇ ਭਾਰਤ ਵਿੱਚ ਖੁਸ਼ੀ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣਾ ਸੀ ਉਨ੍ਹਾਂ ਦਾ ਆਉਣਾ ਕੈਂਸਲ ਹੋ ਗਿਆ ਹੈ ਅਤੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੇ ਮਨਾਂ ਦੇ ਵਿੱਚ ਵੀ ਸਹਿਮ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਕੁੰਨਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁੱਝ ਭਾਰਤ ਸਰਕਾਰ ਦੀਆਂ ਧੱਕੇਸ਼ਾਹੀਆਂ ਉਜਾਗਰ ਹੋਣ ਤੋਂ ਬਾਅਦ ਵਾਪਰ ਰਿਹਾ ਹੈ।


ਰੋਸ ਮਾਰਚ ਦਾ ਆਗਾਜ਼:ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar ) ਦੇ ਆਗੂਆਂ ਨੇ ਅੱਗੇ ਕਿਹਾ ਕਿ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਵਿਚਕਾਰ ਹੋਈ ਤਲਖੀ ਤੋਂ ਬਾਅਦ ਕੈਨੇਡਾ ਜਾਣ ਵਾਲੇ ਅਤੇ ਕੈਨੇਡਾ ਦੇ ਵਿੱਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੇ ਵਿੱਚ ਵੀ ਡਰ ਦਾ ਮਾਹੌਲ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਜਵਾਹਰਕੇ ਨੇ ਦੱਸਿਆ ਕਿ ਜੋ ਵੀ ਲੋਕ ਇਸ ਵਿਵਾਦ ਕਾਰਣ ਪਰੇਸ਼ਾਨ ਹੋ ਰਹੇ ਹਨ ਉਨ੍ਹਾਂ ਦੇ ਹੱਕ ਵਿੱਚ ਇੱਕ ਅਕਤੂਬਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਰੋਸ ਮਾਰਚ ਕੀਤਾ ਜਾਵੇਗਾ ਅਤੇ ਇਸ ਇਨਸਾਫ ਮਾਰਚ ਸਭ ਨੂੰ ਸ਼ਾਮਿਲ ਹੋਣ ਲਈ ਬੇਨਤੀ ਕਰਦੇ ਹਾਂ।

ਸਿੱਖਾਂ ਨੂੰ ਕੀਤਾ ਜਾ ਰਿਹਾ ਟਾਰਗੇਟ:ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਨੂੰ ਟਾਰਗੇਟ ਕਰਕੇ ਰੋਜ਼ਾਨਾ ਹੀ ਖਾਲਿਸਤਾਨੀ ਦੱਸ ਰਹੀ ਹੈ ਜਦੋਂ ਕਿ ਪੰਜਾਬ ਦੇ ਹੋਣਹਾਰ ਹੀਰੇ ਸਿੱਧੂ ਮੂਸੇਵਾਲੇ ਦਾ ਕਤਲ ਹੋਇਆ, ਦੀਪ ਸਿੱਧੂ ਅਤੇ ਸੰਦੀਪ ਨੰਗਲ ਅੰਬੀਆਂ ਤੋਂ ਇਲਾਵਾ ਹੋਰ ਵੀ ਨੌਜਵਾਨਾਂ ਦੇ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸਿੱਖਾਂ ਨੂੰ ਟਾਰਗੇਟ ਕਰਕੇ ਅਤੇ ਉਹਨਾਂ ਨੂੰ ਬਿਨਾਂ ਵਜ੍ਹਾ ਖਾਲਿਸਤਾਨੀ ਬਣਾ ਕੇ ਸਰਕਾਰਾਂ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। ਉਹਨਾਂ ਸਭ ਧਰਮਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮੋਰਚੇ ਵਿੱਚ ਸ਼ਾਮਿਲ ਹੋਣ। (Sikhs are being targeted)

ABOUT THE AUTHOR

...view details