ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਕਤਲ ਕੇਸ ਵਿੱਚ ਐੱਸਐੱਸਪੀ ਮਾਨਸਾ ਵੱਲੋਂ ਮਨਪ੍ਰੀਤ ਸਿੰਘ ਨਾਮ ਦੇ ਵਿਅਕਤੀ ਨੂੰ ਉਤਰਾਖੰਡ ਤੋਂ ਗ੍ਰਿਫ਼ਤਾਰ ਕੀਤਾ ਹੈ ਜਿਸ ਦਾ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਐੱਸ ਐੱਸ ਪੀ ਗੌਰਵ ਤੂਰਾ ਨੇ ਦੱਸਿਆ ਕਿ ਇਸ ਕਤਲ ਕੇਸ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਮਲੇ ਚੋਂ ਮਾਨਸਾ ਪੁਲਿਸ ਨੇ ਉਤਰਾਖੰਡ ਤੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਿਸ ਦਾ ਪੁਲਿਸ ਨੇ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ ਅਤੇ ਇਸ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸੇ ਮਾਮਲੇ ਚੋਂ ਮਾਨਸਾ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਪ੍ਰੋਡਕਸ਼ਨ ਵਰੰਟ 'ਤੇ ਹੈ।