ਮਾਨਸਾ: ਇੱਥੋਂ ਦੇ ਸਰਦੂਲਗੜ ਹਲਕੇ ਦੇ ਪਿੰਡਾਂ ਵਿੱਚ ਕਿਸਾਨਾਂ ਨੇ ਪਿਛਲੇ ਦਿਨੀਂ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।
ਖੇਤੀ ਕਾਨੂੰਨਾਂ ਵਿਰੁੱਧ ਸਰਦੂਲਗੜ ਦੇ ਪਿੰਡਾਂ 'ਚ ਕਿਸਾਨ ਯੂਨੀਅਨ ਨੇ ਫੂਕੀ ਕੇਂਦਰ ਸਰਕਾਰ ਦੀ ਅਰਥੀ - ਕੇਂਦਰ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ
ਸਰਦੂਲਗੜ ਹਲਕੇ ਦੇ ਪਿੰਡਾਂ ਵਿੱਚ ਕਿਸਾਨਾਂ ਨੇ ਪਿਛਲੇ ਦਿਨੀਂ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।
ਫ਼ੋਟੋ
ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਨਵੇਂ ਖੇਤੀ ਕਾਨੂੰਨਾਂ ਨੂੰ ਪਾਸ ਕੀਤਾ ਹੈ ਉਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਦਿੱਲੀ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨ ਆਗੂ ਗੁਰਸੇਵਕ ਸਿੰਘ ਫੱਤਾ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨ ਮਜ਼ਦੂਰ ਵਪਾਰੀ ਵਿਰੋਧੀ ਹਨ ਜਿਸ ਦੇ ਰੋਸ ਵਿੱਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ। ਇਸ ਦੇ ਤਹਿਤ ਸਰਦੂਲਗੜ ਦੇ ਪਿੰਡ ਭੂੰਦੜ ਵਿੱਚ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।