ਪੰਜਾਬ

punjab

ETV Bharat / state

ਨਸ਼ੇ ਦੇ ਖਿਲਾਫ ਮਾਨਸਾ ਦੇ ਵਿੱਚ ਅਣਮਿੱਥੇ ਸਮੇਂ ਦੇ ਲਈ ਧਰਨਾ ਜਾਰੀ - ਨੌਜਵਾਨ ਪਰਵਿੰਦਰ ਸਿੰਘ

ਮਾਨਸਾ ਵਿੱਚ ਨਸ਼ੇ ਦੇ ਖਿਲਾਫ ਅਣਮਿੱਥੇ ਸਮੇਂ ਦੇ ਲਈ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ 14 ਅਗਸਤ ਨੂੰ ਪੰਜਾਬ ਪੱਧਰੀ ਰੋਸ ਰੈਲੀ ਦੀਆਂ ਮਾਨਸਾ ਵਿੱਚ ਤਿਆਰੀਆਂ ਵੀ ਜਾਰੀ ਹਨ।

Indefinite dharna continues in Mansa against drugs
ਨਸ਼ੇ ਦੇ ਖਿਲਾਫ ਮਾਨਸਾ ਦੇ ਵਿੱਚ ਅਣਮਿੱਥੇ ਸਮੇਂ ਦੇ ਲਈ ਧਰਨਾ ਜਾਰੀ

By

Published : Aug 3, 2023, 6:16 PM IST

ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ।

ਮਾਨਸਾ : ਮਾਨਸਾ ਵਿਖੇ ਨਸ਼ੇ ਦੇ ਖਿਲਾਫ ਚੱਲ ਰਹੇ ਧਰਨੇ ਦੌਰਾਨ ਅੱਜ ਸਮੂਹਿਕ ਜਥੇਬੰਦੀਆਂ ਵੱਲੋਂ ਸਾਂਝੇ ਰੂਪ ਵਿੱਚ ਰੋਸ ਪ੍ਰਦਰਸ਼ਨ ਕਰਕੇ ਨਸ਼ੇ ਨੂੰ ਬੰਦ ਕਰਨ ਦੀ ਮੰਗ ਕੀਤੀ ਗਈ ਅਤੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਪਰਵਿੰਦਰ ਸਿੰਘ ਨੂੰ ਬਿਨਾ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਨਸ਼ੇ ਦੇ ਖਿਲਾਫ ਨੌਜਵਾਨਾਂ ਵੱਲੋਂ ਬਣਾਈ ਗਈ ਐਂਟੀ ਡਰੱਗ ਫੋਰਸ ਦੇ ਨੌਜਵਾਨ ਆਗੂ ਕੁਲਵਿੰਦਰ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੇ ਰੋਸ ਵਜੋਂ ਪਿਛਲੇ ਦੋ ਹਫਤਿਆਂ ਤੋਂ ਮਾਨਸਾ ਜ਼ਿਲ੍ਹਾ ਕਚਹਿਰੀ ਦੇ ਵਿੱਚ ਅਣਮਿੱਥੇ ਸਮੇਂ ਦੇ ਲਈ ਧਰਨਾ ਚੱਲ ਰਿਹਾ ਹੈ। ਅੱਜ ਜ਼ਿਲ੍ਹੇ ਦੀਆਂ ਸਮੂਹਿਕ ਜਥੇਬੰਦੀਆਂ ਵੱਲੋਂ ਸਾਂਝੇ ਰੂਪ ਵਿੱਚ ਧਾਰਨਾ ਪ੍ਰਦਰਸ਼ਨ ਕੀਤਾ ਗਿਆ।

ਜ਼ਿਲ੍ਹੇ ਵਿੱਚ ਸ਼ਰੇਆਮ ਨਸ਼ੇ ਦੀ ਵਿਕਰੀ :ਇਸ ਮੌਕੇ ਪ੍ਰਦਰਸ਼ਨਕਾਰੀ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਅਤੇ ਕਿਸਾਨ ਆਗੂ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਵੱਲੋਂ ਨਸ਼ੇ ਦੇ ਖਿਲਾਫ ਇੱਕ ਮੁਹਿੰਮ ਛੇੜੀ ਗਈ ਸੀ ਕਿਉਂਕਿ ਜ਼ਿਲ੍ਹੇ ਦੇ ਵਿੱਚ ਸ਼ਰੇਆਮ ਨਸ਼ੇ ਦੀ ਵਿਕਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਨੌਜਵਾਨਾਂ ਵੱਲੋਂ ਨਸ਼ੇ ਦੀ ਵਿਕਰੀ ਕਰਨ ਵਾਲੇ ਲੋਕਾਂ ਨੂੰ ਖੁਦ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਂਦਾ ਸੀ ਪਰ ਪੁਲਿਸ ਵੱਲੋਂ ਇਹਨਾਂ ਨੌਜਵਾਨਾਂ ਉੱਤੇ ਹੀ ਮਾਮਲਾ ਦਰਜ ਕਰਕੇ ਨੌਜਵਾਨ ਪਰਵਿੰਦਰ ਸਿੰਘ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਨੌਜਵਾਨ ਪਰਵਿੰਦਰ ਸਿੰਘ ਨੂੰ ਬਿਨਾਂ ਸ਼ਰਤ ਰਿਹਾਅ ਕਰਵਾਉਣ ਲਈ ਅਤੇ ਉਸ ਉੱਤੇ ਦਰਜ ਕੀਤਾ ਮਾਮਲਾ ਰੱਦ ਕਰਵਾਉਣ ਲਈ ਸੰਘਰਸ਼ ਅਣਮਿੱਥੇ ਸਮੇਂ ਦੇ ਲਈ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 14 ਅਗਸਤ ਨੂੰ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਭਰ ਦੇ ਵਿੱਚੋਂ ਨਸ਼ੇ ਦੇ ਖਿਲਾਫ ਆਵਾਜ਼ ਉਠਾਉਣ ਵਾਲੇ ਲੋਕ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਰੋਸ ਰੈਲੀ ਦੀਆਂ ਤਿਆਰੀਆਂ ਪਿੰਡਾਂ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਉੱਤੇ ਰੋਸ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ।

ABOUT THE AUTHOR

...view details