ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਵਧਾਈਆਂ ਗਈਆਂ ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਜਿੱਥੇ ਆਮ ਲੋਕ ਪਰੇਸ਼ਾਨ ਹਨ ਉੱਥੇ ਹੀ ਲੁਧਿਆਣਾ ਦੇ ਸਨਅਤਕਾਰ ਵੀ ਪਰੇਸ਼ਾਨ ਹਨ।
ਬਿਜਲੀ ਦੀਆਂ ਵਧੀਆਂ ਕੀਮਤਾਂ ਤੋਂ ਪਰੇਸ਼ਾਨ ਸਨਅਤਕਾਰ
ਪੰਜਾਬ ਵਿੱਚ ਬਿਜਲੀ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਆਮ ਲੋਕ ਤਾਂ ਪਰੇਸ਼ਾਨ ਹਨ ਉਨ੍ਹਾਂ ਦੇ ਨਾਲ ਸਨਅਤਕਾਰ ਵੀ ਪਰੇਸ਼ਾਨ ਹਨ।
ਸਨਅਤਕਾਰ
ਸਨਅਤਕਾਰਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਤਾਂ ਪੰਜਾਬ 'ਚ ਹੀ ਬਿਜਲੀ ਬਣਦੀ ਹੈ ਅਤੇ ਪੰਜਾਬ ਵਿੱਚ ਹੀ ਸਭ ਤੋਂ ਜ਼ਿਆਦਾ ਮਹਿੰਗੀ ਬਿਜਲੀ ਵੇਚੀ ਜਾ ਰਹੀ ਹੈ। ਇਸ ਕਾਰਨ ਹੋਟਲ, ਇੰਡਸਟਰੀ ਅਤੇ ਹੋਰ ਸਨਅਤਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ ਜੇ ਬਿਜਲੀ ਦੀ ਕੀਮਤਾਂ ਨਹੀਂ ਘਟਾਈਆਂ ਗਈਆਂ ਤਾਂ ਸਾਰੇ ਸਨਅਤਕਾਰ ਪੰਜਾਬ ਛੱਡ ਕੇ ਚਲੇ ਜਾਣਗੇ।
ਸਨਅਤਕਾਰਾਂ ਦਾ ਕਹਿਣਾ ਹੈ ਕਿ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਬਿਜਲੀ ਸਸਤੀ ਹੋਣੀ ਲਾਜ਼ਮੀ ਹੈ।