ਮਾਨਸਾ: ਕੋਰੋਨਾ ਦੇ ਵਧ ਰਹੇ ਕਹਿਰ ਦੇ ਕਾਰਨ ਜ਼ਿਲ੍ਹੇ ਦੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਇਹ ਫੈਸਲਾ ਲਿਆ ਗਿਆ ਕਿ 9 ਪ੍ਰਾਈਵੇਟ ਹਸਪਤਾਲਾਂ ਚ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਵੱਲੋਂ ਇਨ੍ਹਾਂ ਹਸਪਤਾਲਾਂ ਦੀ ਇੰਸਪੈਕਸ਼ਨ ਵੀ ਸ਼ੁਰੂ ਕਰ ਦਿੱਤੀ।
ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪ੍ਰਸ਼ਾਸਨ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ ਸੀ ਪਰ ਪ੍ਰਸ਼ਾਸਨ ਨੇ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਮਿਲ ਜੁਲ ਕੇ ਹੱਲ ਕਰਨ ਦੇ ਲਈ ਭਰੋਸਾ ਦਿੱਤਾ ਹੈ ਤਾਂ ਕਿ ਅਸੀਂ ਕੋਰੋਨਾ ਦੀ ਲੜੀ ਨੂੰ ਤੋੜ ਸਕੀਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਸਾਰੀਆਂ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ 9 ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਬਣਾਉਣ ਲਈ ਸਹਿਮਤੀ ਦਿੱਤੀ ਗਈ ਹੈ।