ਪੰਜਾਬ

punjab

By

Published : Mar 3, 2021, 9:53 PM IST

ETV Bharat / state

ਚਿੱਟੀ ਮੱਖੀ ਦੀ ਰੋਕਥਾਮ ਲਈ ਡੀਸੀ ਵੱਲੋਂ ਵਿਭਾਗਾਂ ਨੂੰ ਹਦਾਇਤ

ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਲਈ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ।

ਚਿੱਟੀ ਮੱਖੀ ਦੀ ਰੋਕਥਾਮ ਲਈ ਡੀਸੀ ਵੱਲੋਂ ਵਿਭਾਗਾਂ ਨੂੰ ਹਦਾਇਤ
ਚਿੱਟੀ ਮੱਖੀ ਦੀ ਰੋਕਥਾਮ ਲਈ ਡੀਸੀ ਵੱਲੋਂ ਵਿਭਾਗਾਂ ਨੂੰ ਹਦਾਇਤ

ਮਾਨਸਾ: ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਲਈ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸਨਰ ਵੱਲੋਂ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਦੇ ਸੰਭਾਵੀ ਹਮਲੇ ਤੋਂ ਬਚਾਉਣ ਲਈ ਸੜਕਾਂ ਦੇ ਕੰਢਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਕੰਢਿਆਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਉਗੇ ਨਦੀਨ ਜਿਵੇਂ ਗਾਜਰ ਬੂਟੀ, ਪੀਲੀ ਬੂਟੀ, ਕੰਘੀ ਬੂਟਾ, ਪੁੱਠਕੰਡਾ ਆਦਿ ਜਿੰਨਾਂ ’ਤੇ ਚਿੱਟੀ ਮੱਖੀ ਪਨਾਹ ਲੈਂਦੀ ਹੈ, ਨੂੰ ਨਸ਼ਟ ਕੀਤਾ ਜਾਵੇ। ਡਿਪਟੀ ਕਮਿਸਨਰ ਨੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਇਸ ਮੁਹਿੰਮ ਦੀ ਪੂਰੀ ਨਿਗਰਾਨੀ ਰੱਖਣ ਲਈ ਕਿਹਾ ਗਿਆ।

ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਥਾਵਾਂ ਵਿੱਚੋਂ ਨਦੀਨਾਂ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕਰਕੇ ਸਾਰੇ ਪਿੰਡਾਂ ਵਿੱਚ ਨਦੀਨ ਨਸਟ ਕਰਨ ਸਬੰਧੀ ਮੁਹਿੰਮ ਚਲਾਈ ਜਾਵੇ ਅਤੇ ਇਹ ਕੰਮ 15 ਮਾਰਚ ਤੱਕ ਹਰ ਹਾਲਾਤ ਵਿੱਚ ਮੁਕੰਮਲ ਕੀਤਾ ਜਾਵੇ।

ਮੁੱਖ ਖੇਤੀਬਾੜੀ ਅਫਸਰ ਡਾ. ਮਨਜੀਤ ਸਿੰਘ ਨੇ ਮੀਟਿੰਗ ਦੌਰਾਨ ਦੱਸਿਆ ਕਿ ਚਿੱਟੀ ਮੱਖੀ ਅਤੇ ਮੱਛਰ ਇਨ੍ਹਾਂ ਨਦੀਨਾਂ ਦੀ ਹੀ ਪਨਾਹ ਲੈਂਦੇ ਹਨ ਤੇ ਜਦੋਂ ਮੌਸਮ ਢੁਕਵਾਂ ਹੁੰਦਾ ਹੈ, ਤਾਂ ਉਹ ਨਰਮੇ ਦੀ ਫ਼ਸਲ ਦਾ ਬਹੁਤ ਨੁਕਸਾਨ ਕਰਦੇ ਹਨ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਗੁਰਲਾਲ ਭਲਵਾਨ ਕਤਲ ਮਾਮਲੇ ’ਚ ਫੜੇ 3 ਮੁਲਜ਼ਮਾਂ ਨੂੰ ਅਦਾਲਤ ’ਚ ਕੀਤਾ ਪੇਸ਼

ABOUT THE AUTHOR

...view details