ਪੰਜਾਬ

punjab

ETV Bharat / state

ਕੌਮਾਂਤਰੀ ਨਗਰ ਕੀਰਤਨ ਦਾ ਮਾਨਸਾ ਪਹੁੰਚਣ 'ਤੇ ਸੰਗਤਾਂ ਨੇ ਫੁੱਲਾਂ ਦਾ ਵਰਖਾ ਨਾਲ ਕੀਤਾ ਸਵਾਗਤ

ਕੌਮਾਂਤਰੀ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚੋਂ ਹੁੰਦਾ ਹੋਇਆ ਸ਼ੁੱਕਰਵਾਰ ਨੂੰ ਮਾਨਸਾ ਜ਼ਿਲ੍ਹੇ ਵਿੱਚ ਦਾਖਲ ਹੋਇਆ। ਮਾਨਸਾ ਜ਼ਿਲ੍ਹੇ ਵਿੱਚ ਦਾਖ਼ਲ ਹੁੰਦਿਆਂ ਹੀ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।

ਕੌਮਾਂਤਰੀ ਨਗਰ ਕੀਰਤਨ

By

Published : Oct 19, 2019, 8:29 AM IST

ਮਾਨਸਾ:ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚੋਂ ਹੁੰਦਾ ਹੋਇਆ ਸ਼ੁੱਕਰਵਾਰ ਨੂੰ ਮਾਨਸਾ ਜ਼ਿਲ੍ਹੇ ਵਿੱਚ ਦਾਖਲ ਹੋਇਆ। ਮਾਨਸਾ ਜ਼ਿਲ੍ਹੇ ਵਿੱਚ ਦਾਖ਼ਲ ਹੁੰਦਿਆਂ ਹੀ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਦੇ ਲਈ ਸੜਕਾਂ ਉੱਪਰ ਜਨ ਸੈਲਾਬ ਉਮੜ ਆਇਆ ਅਤੇ ਨਗਰ ਕੀਰਤਨ ਦਾ ਫੁੱਲ ਵਰਖਾ ਨਾਲ ਸਵਾਗਤ ਕੀਤਾ ਗਿਆ।

ਇਸ ਮੌਕੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਲੈ ਕੇ ਚੱਲ ਰਿਹਾ ਨਗਰ ਕੀਰਤਨ ਮਾਨਸਾ ਜ਼ਿਲ੍ਹੇ ਵਿੱਚ ਪਹੁੰਚਿਆ ਹੈ ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਹੈ ਉੱਥੇ ਹੀ ਸੰਗਤਾਂ ਵੱਲੋਂ ਗੁਰੂ ਜੀ ਦੇ ਸ਼ਾਸ਼ਤਰਾਂ ਦੇ ਦਰਸ਼ਨ ਕੀਤੇ ਜਾ ਰਹੇ ਹਨ।

ਵੇਖੋ ਵੀਡੀਓ

ਇਹ ਵੀ ਪੜੋ: 550ਵਾਂ ਪ੍ਰਕਾਸ ਪੁਰਬ: ਸਤਲੁਜ ਕੰਢੇ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਦੂਜਾ ਦਿਨ

ਕੌਮਾਂਤਰੀ ਨਗਰ ਕੀਰਤਨ ਸ਼ੁੱਕਰਵਾਰ ਨੂੰ ਹਲਕਾ ਸਰਦੂਲਗੜ੍ਹ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚੋਂ ਹੁੰਦਾ ਹੋਇਆ ਦੇਰ ਸ਼ਾਮ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਖੇ ਪਹੁੰਚੇਗਾ ਜਿਥੇ ਰਾਤ ਦਾ ਠਹਿਰਾਓ ਹੋਵੇਗਾ ਅਤੇ ਸਵੇਰੇ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਨਗਰ ਕੀਰਤਨ ਬਰਨਾਲਾ ਜ਼ਿਲ੍ਹੇ ਦੇ ਲਈ ਰਵਾਨਾ ਹੋ ਜਾਵੇਗਾ।

ABOUT THE AUTHOR

...view details