ਮਾਨਸਾ: ਯੂਟੀ ਮੁਲਾਜ਼ਮ, ਪੰਜਾਬ ਤੇ ਸਾਂਝਾ ਫ਼ਰੰਟ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 16 ਸਤੰਬਰ ਤੋਂ 30 ਸਤੰਬਰ ਤੱਕ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ ਜਿਸ ਨੂੰ ਅੱਜ ਪ੍ਰਦਰਸ਼ਨ ਦੌਰਾਨ ਖ਼ਤਮ ਕੀਤਾ ਗਿਆ ਹੈ। ਇਸ ਪ੍ਰਦਰਸ਼ਨ ਰਾਹੀਂ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੀ 19 ਅਕਤੂਬਰ ਨੂੰ ਉਹ ਪੰਜਾਬ ਭਰ ਵਿੱਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨਗੇ।
ਪੰਜਾਬ ਭਰ ਦੇ ਸਮੂਹ ਮੁਲਾਜ਼ਮਾਂ ਵੱਲੋਂ 19 ਅਕਤੂਬਰ ਤੋਂ ਕੀਤਾ ਜਾਵੇਗਾ ਜੇਲ੍ਹ ਭਰੋ ਅੰਦੋਲਨ - ਪੰਜਾਬ ਭਰ ਵਿੱਚ ਜੇਲ੍ਹ ਭਰੋ ਅੰਦੋਲਨ
ਯੂਟੀ ਮੁਲਾਜ਼ਮ, ਪੰਜਾਬ ਤੇ ਸਾਂਝਾ ਫ਼ਰੰਟ ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ 16 ਸਤੰਬਰ ਤੋਂ 30 ਸਤੰਬਰ ਤੱਕ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ ਜਿਸ ਨੂੰ ਅੱਜ ਖ਼ਤਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਯੂਟੀ ਮੁਲਾਜ਼ਮ, ਪੰਜਾਬ ਤੇ ਸਾਂਝਾ ਫ਼ਰੰਟ ਮੁਲਾਜ਼ਮ ਵੱਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਮੁਲਾਜ਼ਮ ਨੇਤਾ ਅਮਰਜੀਤ ਸਿੰਘ ਨੇ ਕਿਹਾ ਕਿ ਉਹ 16 ਸਤੰਬਰ ਤੋਂ 30 ਸਤੰਬਰ ਤੱਕ ਭੁੱਖ ਹੜਤਾਲ ਉੱਤੇ ਬੈਠੇ ਹੋਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਉਨ੍ਹਾਂ ਨਾਲ ਵਾਅਦੇ ਕੀਤੇ ਗਏ ਸਨ ਉਹ ਵਾਅਦੇ ਸੂਬਾ ਸਰਕਾਰ ਨੇ ਅਜੇ ਤੱਕ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਉਨ੍ਹਾਂ ਨਾਲ ਪੈਨਸ਼ਨ ਬਹਾਲੀ, ਡੀਏ ਦੀਆਂ ਕਿਸ਼ਤਾਂ ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਆਦਿ ਮੰਗਾਂ ਨੂੰ ਪੂਰਾ ਕਰਨਾ ਲਈ ਕਿਹਾ ਸੀ ਪਰ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਦੇ ਕੰਨ ਉੱਤੇ ਕੋਈ ਵੀ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਹੁਣ ਮੁਲਾਜ਼ਮਾਂ ਵੱਲੋਂ 19 ਅਕਤੂਬਰ ਤੋਂ ਪੰਜਾਬ ਭਰ ਵਿੱਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਫਿਰ ਵੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਤਾਂ ਪੰਜਾਬ ਭਰ ਵਿੱਚ ਇਹ ਅੰਦੋਲਨ ਭੱਖਦਾ ਹੀ ਜਾਵੇਗਾ ਤੇ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾ ਕੇ ਹੀ ਮੁਲਾਜ਼ਮ ਦਮ ਲੈਣਗੇ।