ਮਾਨਸਾ: ਸਫ਼ਾਈ ਕਰਮਚਾਰੀਆਂ ਵੱਲੋਂ ਸਫ਼ਾਈ ਦਾ ਕੰਮਕਾਜ ਠੱਪ ਕਰ ਕੇ ਨਗਰ ਕੌਂਸਲ ਦਫ਼ਤਰ (City Council Office) ਦੇ ਬਾਹਰ ਪੰਜਾਬ ਸਰਕਾਰ (Government of Punjab) ਦੇ ਖ਼ਿਲਾਫ਼ ਅਣਮਿੱਥੇ ਸਮੇਂ ਦੇ ਲਈ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਭਗਵੰਤ ਮਾਨ ਸਰਕਾਰ (Bhagwant Mann Government) ਵੱਲੋਂ ਵੀ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਮਜ਼ਬੂਰੀ ਵੱਸ ਉਨ੍ਹਾਂ ਨੂੰ ਧਰਨਾ ਦੇਣ ਦੇ ਲਈ ਮਜ਼ਬੂਰ ਹੋਣਾ ਪਿਆ ਹੈ।
ਪੰਜਾਬ ਭਰ ਦੇ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮਾਂ ਦੇ ਵਿੱਚ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਪਰ ਹਾਲੇ ਤੱਕ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ।
ਸਫਾਈ ਕਰਮਚਾਰੀਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister Charanjit Singh Channi) ਵੱਲੋਂ ਇਨ੍ਹਾਂ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਐਲਾਨ ਕਰ ਦਿੱਤਾ ਸੀ, ਪਰ ਸਰਕਾਰ ਬਦਲ ਜਾਣ ਤੋਂ ਬਾਅਦ ਇਨ੍ਹਾਂ ਦੀ ਭਰਤੀ ਪ੍ਰਕਿਰਿਆ ਫਿਰ ਤੋਂ ਠੱਪ ਹੋ ਗਈ, ਹੁਣ ਸਫਾਈ ਕਰਮਚਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਵੀ ਮਿਲ ਕੇ ਆਪਣੀ ਇਸ ਮੰਗ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਅਜੇ ਤੱਕ ਉਨ੍ਹਾਂ ਦੀ ਇਸ ਮੰਗ ‘ਤੇ ਗੌਰ ਨਹੀਂ ਕੀਤੀ, ਜਿਸ ਕਾਰਨ ਅੱਜ ਮਾਨਸਾ ਵਿਖੇ ਸਮੂਹ ਸਫ਼ਾਈ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਦੇ ਹੜ੍ਹ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਉਨ੍ਹਾਂ ਨੂੰ ਆਪਣੇ ਵੋਟ ਬੈਂਕ ਦੇ ਲਈ ਵਰਤਿਆ ਹੈ, ਉਨ੍ਹਾਂ ਕਿਹਾ ਕਿ ਅੱਜ ਸਾਡੇ ਮਾੜੇ ਲੀਡਰਾਂ ਕਰਕੇ ਜਿੱਥੇ ਸਾਡੇ ਭਵਿੱਖ ਖ਼ਤਮ ਹੋ ਚੁੱਕਿਆ ਹੈ, ਉੱਥੇ ਹੀ ਇਨ੍ਹਾਂ ਲੀਡਰਾਂ ਕਰਕੇ ਹੀ ਸਾਡੇ ਬੱਚਿਆ ਦਾ ਵੀ ਭਵਿੱਖ ਖ਼ਤਰੇ ਵਿੱਚ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ:ਹੈਰਾਨੀਜਨਕ ! ਭਰਾ ਨੇ ਕਹੀ ਮਾਰ ਭੈਣ ਦਾ ਕੀਤਾ ਕਤਲ