ਮਾਨਸਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਤਹਿਤ ਹਰ ਰੋਜ਼ ਪੰਜਾਬ ਤੋਂ ਦਿੱਲੀ ਲਈ ਕਾਫ਼ਲੇ ਰਵਾਨਾ ਕੀਤੇ ਜਾਂਦੇ ਹਨ। ਇਸ ਲੜੀ ਤਹਿਤ ਮਾਨਸਾ ਰੇਲਵੇ ਸਟੇਸ਼ਨ ਤੋਂ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਅਗਵਾਈ ਵਿੱਚ ਸੈਂਕੜੇ ਕਿਸਾਨ ਦਿੱਲੀ ਵੱਲ ਰਵਾਨਾ ਹੋਏ।
ਮਾਨਸਾ ਤੋਂ ਦਿੱਲੀ ਲਈ ਜਥਾ ਰਵਾਨਾ - ਮਾਨਸਾ ਰੇਲਵੇ ਸਟੇਸ਼ਨ
ਮਾਨਸਾ ਰੇਲਵੇ ਸਟੇਸ਼ਨ ਤੋਂ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਅਗਵਾਈ ਵਿੱਚ ਸੈਂਕੜੇ ਕਿਸਾਨ ਦਿੱਲੀ ਵੱਲ ਰਵਾਨਾ ਹੋਏ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ
ਮਾਨਸਾ ਤੋਂ ਦਿੱਲੀ ਲਈ ਜਥਾ ਰਵਾਨਾ
ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, ਉੱਥੇ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਅੱਜ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਨੂੰ ਲੈਣ ਲਈ ਦਿੱਲੀ ਦੀਆਂ ਹੱਦਾਂ ’ਤੇ ਲਗਾਤਾਰ ਸੰਘਰਸ਼ ਕਰ ਰਿਹਾ ਹੈ। ਪਰ ਕੇਂਦਰ ਦੀ ਮੋਦੀ ਸਰਕਾਰ ਇਸ ਸੰਘਰਸ਼ ਨੂੰ ਢਾਹ ਲਾਉਣ ਲਈ ਕਈ ਤਰ੍ਹਾਂ ਦੀਆਂ ਚਾਲਾਂ ਚੱਲ ਰਹੀ ਹੈ ਤੇ ਮੋਦੀ ਸਰਕਾਰ ਦੀਆਂ ਚਾਲਾਂ ਫੇਲ੍ਹ ਕਰਨ ਲਈ ਸੈਂਕੜੇ ਕਿਸਾਨਾਂ ਦਾ ਜਥਾ ਦਿੱਲੀ ਵੱਲ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਉਹ ਵਾਪਸ ਮੁੜਨਗੇ।