ਮਾਨਸਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਗੁਰਮਤਿ ਸਮਾਗਮਾ ਰਾਹੀਂ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅੱਜ ਫਫੜੇ ਭਾਈਕੇ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ ਅਤੇ ਸਮਾਗਮਾਂ ਦੌਰਾਨ ਪਹਿਲੇ ਦੂਸਰੇ ਤੀਸਰੇ ਨੰਬਰ ਉਤੇ ਆਉਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜ ਕੇ ਰੱਖਣ।
ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਕਰਵਾਏ ਗਏ ਸਮਾਗਮ ਵਿੱਚ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਜੂਨ ਦੀਆਂ ਛੁੱਟੀਆਂ ਦੌਰਾਨ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਨੂੰ ਸਿੱਖੀ ਦੇ ਨਾਲ ਜੋੜਨ ਲਈ ਗੁਰਮਤ ਸਮਾਗਮ ਕਰਵਾਏ ਜਾ ਰਹੇ ਹਨ।
ਮਾਨਸਾ ਵਿਖੇ ਕਰਵਾਏ ਗੁਰਮਤਿ ਸਮਾਗਮ 'ਚ ਪੁੱਜੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਕਿਹਾ- ਨਵੀਂ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ ਜ਼ਰੂਰੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਮਾਨਸਾ ਦੇ ਪਿੰਡ ਫਫੜੇ ਭਾਈਕੇ ਵਿਖੇ ਬੱਚਿਆਂ ਨੂੰ ਗੁਰਮਤਿ ਸਮਾਗਮਾ ਰਾਹੀਂ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਦੇ ਲਈ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ ਅਤੇ ਸਮਾਗਮਾਂ ਦੌਰਾਨ ਪਹਿਲੇ ਦੂਸਰੇ ਤੀਸਰੇ ਨੰਬਰ ਉਤੇ ਆਉਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੀ ਲੋੜ :ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਵੱਲੋਂ ਹਲਕਾ ਜੋਗਾ ਦੇ ਅਧੀਨ ਆਉਂਦੇ ਪਿੰਡਾਂ ਵਿੱਚ ਜੂਨ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੇ ਲਈ ਵੱਖ-ਵੱਖ ਪਿੰਡਾਂ ਵਿਚ ਗੁਰਮਤਿ ਸਮਾਗਮ ਕਰਵਾਏ ਗਏ ਹਨ ਅਤੇ ਅੱਜ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਦੀ ਪ੍ਰੀਖਿਆ ਕਰਵਾਈ ਗਈ ਹੈ। ਪਹਿਲੇ ਦੂਸਰੇ ਤੇ ਤੀਸਰੇ ਸਥਾਨ ਉਤੇ ਆਉਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਸਾਡੀ ਪਨੀਰੀ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਜਾਵੇ ਤਾਂ ਕਿ ਸਾਡਾ ਸਿੱਖ ਇਤਿਹਾਸ ਹੋਰ ਅੱਗੇ ਵਧੇ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਹੋਰ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਹਲਕਿਆਂ ਦੇ ਵਿਚ ਸਿੱਖ ਇਤਿਹਾਸ ਨਾਲ ਬੱਚਿਆਂ ਨੂੰ ਜੋੜਨ ਦਾ ਉਪਰਾਲਾ ਕਰਨ।
ਅਜਿਹੇ ਸਮਾਗਮ ਲਗਾਤਾਰ ਹੋਣੇ ਚਾਹੀਦੇ :ਇਸ ਦੌਰਾਨ ਗੁਰਮਤਿ ਸਮਾਗਮਾਂ ਵਿੱਚ ਪਹਿਲੇ ਦੂਸਰੇ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਿੰਡਾਂ ਵਿੱਚ ਗੁਰਮਤਿ ਸਮਾਗਮ ਦੇ ਜ਼ਰੀਏ ਸਿੱਖ ਇਤਿਹਾਸ ਨਾਲ ਜੁੜਨ ਦਾ ਮੌਕਾ ਮਿਲਿਆ ਹੈ ਅਤੇ ਸਿੱਖ ਇਤਿਹਾਸ ਸਬੰਧੀ ਇਨ੍ਹਾਂ ਸੈਮੀਨਾਰਾਂ ਵਿਚ ਜਾਣਕਾਰੀ ਦਿੱਤੀ ਗਈ ਹੈ, ਜਿਸ ਦੀ ਅੱਜ ਪ੍ਰੀਖਿਆ ਵੀ ਲਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਲਗਾਤਾਰ ਹੋਣੇ ਚਾਹੀਦੇ ਹਨ।