ਮਾਨਸਾ: ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਬਦਲੀ ਆਈ ਪ੍ਰਕਿਰਿਆ ਦੌਰਾਨ ਬਹੁਤ ਸਾਰੇ ਪ੍ਰਾਇਮਰੀ ਮਿਡਲ ਹਾਈ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਪੋਸਟਾਂ ਲੁਕਾਉਣ ਦੇ ਵਿਰੋਧ ਚੋਂ ਅਧਿਆਪਕ ਜਥੇਬੰਦੀਆਂ ਨੇ ਸਿੱਖਿਆ ਸਕੱਤਰ ਦੇ ਖ਼ਿਲਾਫ਼ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਮਾਨਸਾ ਵਿੱਚ ਸਾਂਝਾ ਅਧਿਆਪਕ ਮੋਰਚਾ ਨੇ ਇਕੱਤਰਤਾ ਕਰਕੇ ਸਿੱਖਿਆ ਵਿਭਾਗ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਿੱਖਿਆ ਸਕੱਤਰ ਦੀ ਅਰਥੀ ਸਾੜੀ।
ਅਧਿਆਪਕ ਨੇਤਾ ਗੁਰਪਿਆਰ ਸਿੰਘ ਗੁਰਪ੍ਰੀਤ ਸਿੰਘ ਅਤੇ ਵਿਜੇ ਕੁਮਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਨੂੰ ਪ੍ਰਾਈਵੇਟ ਕਰਨ ਲਈ ਅਜਿਹੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀਆਂ ਪੋਸਟਾਂ ਖਤਮ ਕਰ ਰਹੀ ਹੈ ਅਤੇ ਉਹ ਇਸ ਨੂੰ ਬਚਾਉਣ ਲਈ ਕੋਸ਼ਿਸ਼ ਕਰ ਰਹੇ ਹਨ।