ਸਰਦੂਲਗੜ੍ਹ: ਪੰਜਾਬੀ ਯੂਨੀਵਰਸਿਟੀ ਵਿਖੇ ਹੋਈਆਂ ਸੀਨੀਅਰ ਵਰਗ ਦੀਆਂ ਐਥਲੈਟਿਕਸ ਖੇਡਾਂ ਵਿੱਚ ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਦੀ ਕਮਲਪ੍ਰੀਤ ਕੌਰ ਨੇ ਹਿੱਸਾ ਲਿਆ ਅਤੇ 100 ਮੀਟਰ ਰੇਸ ਵਿੱਚ ਪਹਿਲਾਂ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਹੈ। ਕਮਲਪ੍ਰੀਤ ਕੌਰ ਦਾ ਪਿੰਡ ਪਹੁੰਚਣ 'ਤੇ ਪੰਚਾਇਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਹ ਵੀ ਪੜੋ: ਪੰਜਾਬ ਵਿਧਾਨ ਸਭਾ ਬਾਹਰ ਸ਼੍ਰੋਮਣੀ ਅਕਾਲੀ ਦਲ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਕਮਲਪ੍ਰੀਤ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਹੋਈਆਂ ਸੀ-ਰੀਵਰ ਅਰਬ ਵਰਗ ਦੀਆਂ ਗੇਮਾਂ ’ਚੋਂ ਉਸ ਨੇ ਹਿੱਸਾ ਲਿਆ ਅਤੇ 100 ਮੀਟਰ ਰੇਸ ’ਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ।
ਸਰਦੂਲਗੜ੍ਹ ਦੀ ਕਮਲਪ੍ਰੀਤ ਕੌਰ ਨੇ ਯੂਨੀਵਰਸਿਟੀ ਖੇਡਾਂ 'ਚ ਜਿੱਤਿਆ ਸੋਨ ਤਮਗ਼ਾ ਉਨ੍ਹਾਂ ਦੱਸਿਆ ਕਿ ਉਸ ਦਾ ਸੁਪਨਾ ਓਲੰਪਿਕ ਗੇਮਾਂ ਵਿਚ ਹਿੱਸਾ ਲੈਣਾ ਹੈ ਅਤੇ ਇਨ੍ਹਾਂ ਗੇਮਾਂ ’ਚ ਹਿੱਸਾ ਲੈ ਕੇ ਆਪਣੇ ਪਿੰਡ ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਾ ਹੈ। ਇਸ ਮੌਕੇ ਕਮਲਪ੍ਰੀਤ ਕੌਰ ਦੀ ਮਾਤਾ ਨੇ ਵੀ ਕਿਹਾ ਕਿ ਇਹ ਉਨ੍ਹਾਂ ਦੀ ਬੇਟੀ ਨਹੀਂ ਸਗੋਂ ਬੇਟਾ ਹੈ ਜੋ ਕਿ ਉਨ੍ਹਾਂ ਦੀ ਪ੍ਰੇਰਨਾ ਸਦਕਾ ਗੇਮਾਂ ’ਚ ਹਿੱਸਾ ਲੈ ਕੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕਰ ਰਹੀ ਹੈ।
ਇਹ ਵੀ ਪੜੋ: ਜੰਮੂ ਕਸ਼ਮੀਰ ‘ਚ ਫੌਜੀ ਅਧਿਕਾਰੀ ਨੇ ਕੀਤੀ ਖੁਦਕੁਸ਼ੀ
ਸਰਪੰਚ ਗੁਰਸੇਵਕ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੜਾ ਹੀ ਮਾਣ ਹੈ ਜੋ ਕਿ ਉਨ੍ਹਾਂ ਦੇ ਪਿੰਡ ਦੀ ਲੜਕੀ ਕਮਲਪ੍ਰੀਤ ਕੌਰ ਨੇ ਯੂਨੀਵਰਸਿਟੀ ਵਿਚੋਂ ਗੇਮਾਂ ਦੌਰਾਨ ਹਿੱਸਾ ਲੈ ਕੇ ਇੱਕ 100 ਮੀਟਰ ਰੇਸ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਗੋਲਡ ਮੈਡਲ ਪ੍ਰਾਪਤ ਕਰਕੇ ਪਿੰਡ ਆਪਣੇ ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਲੜਕੀ ਨੂੰ ਹਰਿੰਦਰ ਸਿੰਘ ਮਾਂਗਟ ਕੋਚ ਬਹੁਤ ਹੀ ਵਧੀਆ ਤਿਆਰੀ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਆਉਣ ਵਾਲੇ ਸਮੇਂ ਚੌਵੀ ਕਮਲਪ੍ਰੀਤ ਕੌਰ ਮਾਨਸਾ ਜ਼ਿਲ੍ਹੇ ਦਾ ਨਾਂਅ ਸੁਨਹਿਰੀ ਅੱਖਰਾਂ 'ਚ ਦਰਜ ਕਰਵਾਏਗੀ।