ਮਾਨਸਾ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹੇ ਦੇ ਪਿੰਡ ਖੋਖਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਮੀਟਿੰਗ ਵਿੱਚ ਪਹੁੰਚੇ ਪੰਜਾਬ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਬਲਾਕ ਭੁੱਚੋ ਕਲਾਂ ਦਾ ਬਲਾਕ ਪ੍ਰਧਾਨ ਖ਼ੁਦਕੁਸ਼ੀ ਕਰ ਗਿਆ ਸੀ ਪਰ ਪੁਲਿਸ ਵੱਲੋਂ ਅਜੇ ਤੱਕ ਆੜ੍ਹਤੀਏ 'ਤੇ ਕੋਈ ਕਰਵਾਈ ਨਹੀਂ ਕੀਤੀ ਗਈ।
'ਜੇ ਮੰਗਾਂ ਨਹੀਂ ਮੰਨੀਆਂ ਤਾਂ ਬਠਿੰਡਾ ਹੋਵੇਗਾ ਬੰਦ' - punjab news
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪੰਜਾਬ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਹੋਈ ਜਿਸ ਵਿੱਚ ਮਾਨਸਾ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੇ ਹਿੱਸਾ ਲਿਆ। ਮੀਟਿੰਗ ਵਿਚ ਕਿਹਾ ਗਿਆ ਕਿ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਯੂਨੀਅਨ ਦਾ ਸੰਘਰਸ਼ ਜਾਰੀ ਰਹੇਗਾ।
ਫ਼ੋਟੋ
ਇਹ ਵੀ ਦੇਖੋ : ਫ਼ਰੀਦਕੋਟ ਵਿੱਚ ਦੋ ਕਿਸਾਨ ਜਥੇਬੰਦੀਆਂ ਹੋਈਆ ਆਮੋ-ਸਾਹਮਣੇ
ਉਨ੍ਹਾਂ ਕਿਹਾ ਕਿ ਪਹਿਲਾਂ ਵੀ ਯੂਨੀਅਨ ਵੱਲੋਂ ਧਰਨਾ ਦਿੱਤਾ ਗਿਆ ਸੀ ਅਤੇ ਹੁਣ 26 ਜੁਲਾਈ ਨੂੰ ਫਿਰ ਬਠਿੰਡਾ ਵਿਖੇ ਵੱਡੇ ਪੱਧਰ 'ਤੇ ਧਰਨਾ ਦਿੱਤਾ ਜਾਵੇਗਾ ਜੇ ਛੇਤੀ ਹੀ ਆੜ੍ਹਤੀਏ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।