ਮਾਨਸਾ: ਖੇਤੀਬਾੜੀ ਵਿਭਾਗ ਵੱਲੋਂ ਮਾਨਸਾ ਜ਼ਿਲ੍ਹੇ ਦੇ ਕਸਬੇ ਝੁਨੀਰ ਵਿੱਚ ਕਿਸਾਨਾਂ ਨੂੰ ਖੇਤੀ ਸਬੰਧੀ ਜਾਣਕਾਰੀ ਦੇਣ ਦੇ ਲਈ ਕਿਸਾਨ ਮੇਲਾ ਲਗਾਇਆ ਗਿਆ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰ ਡਾਕਟਰਾਂ ਵੱਲੋਂ ਕਿਸਾਨਾਂ ਨੂੰ ਖੇਤੀ ਸਬੰਧੀ ਜਾਣਕਾਰੀ ਦਿੱਤੀ ਗਈ।
ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਕਸਬਾ ਝੁਨੀਰ ਵਿਖੇ ਆਯੋਜਿਤ ਕੀਤੇ ਗਏ ਕਿਸਾਨ ਮੇਲੇ ਦੌਰਾਨ ਮੁੱਖ ਮਹਿਮਾਨ ਵੱਜੋਂ ਜਲ ਸਰੋਤ ਵਿਭਾਗ ਦੇ ਡਾਇਰੈਕਟਰ ਅੰਜਲੀ ਭਾਵੜਾ ਅਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਇਸ ਮੌਕੇ ਉਨ੍ਹਾਂ ਕਿਸਾਨ ਮੇਲੇ ਵਿੱਚ ਲੱਗੀਆਂ ਸਟਾਲਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਵੱਲੋਂ ਬਾਬੇ ਨੱਤਾਂ ਨਾਲ ਕੀਤੀ ਜਾ ਰਹੀ ਖੇਤੀ ਸਬੰਧੀ ਵੀ ਜਾਣਕਾਰੀ ਲਈ ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪਹੁੰਚੇ ਮਾਹਿਰ ਡਾਕਟਰਾਂ ਵੱਲੋਂ ਕਿਸਾਨਾਂ ਨੂੰ ਖੇਤੀ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਜਲਾਉਣ ਦੀ ਸਲਾਹ ਦਿੱਤੀ ਅਤੇ ਹੈਪੀ ਸੀਡਰ ਨਾਲ ਸਿੱਧੀ ਬਿਜਾਈ ਕਰਨ ਦੇ ਲਈ ਜਾਗਰੂਕ ਕੀਤਾ ਅਤੇ ਦਿਨੋ ਦਿਨ ਨੀਚੇ ਜਾ ਰਹੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਪਾਣੀ ਨੂੰ ਬਚਾਉਣ ਦੀ ਵੀ ਸਲਾਹ ਦਿੱਤੀ ਗਈ।
ਇਸ ਮੌਕੇ ਮੇਲੇ ਵਿੱਚ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦਾ ਵਧੀਆ ਉਪਰਾਲਾ ਹੈ ਜੋ ਝੋਨੇ ਦੀ ਪਰਾਲੀ ਨੂੰ ਨਾ ਜਲਾਉਣ ਦੇ ਲਈ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ।