ਮਾਨਸਾ: ਬੁਢਲਾਡਾ ਵਿੱਚ ਰੇਲ ਜਾਮ ਦੇ ਦੌਰਾਨ ਆਪਣੀ ਜਾਨ ਗਵਾਉਣ ਵਾਲੀ 80 ਸਾਲਾਂ ਔਰਤ ਤੇਜ ਕੌਰ ਨੂੰ ਮੁਆਵਜ਼ਾ ਦਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਚਾਰ ਦਿਨਾਂ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਗਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਮਦਦ ਨਹੀ ਕਰਨ ਦੇ ਚਲਦੇ ਕਿਸਾਨਾਂ ਨੇ ਸ਼ਹਿਰ ਵਿੱਚ ਵਿਰੋਧ ਮੁਜ਼ਾਹਰਾ ਕੀਤਾ ਅਤੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਘਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ।
ਕਿਸਾਨ ਯੂਨੀਅਨ ਉਗਰਾਹਾਂ ਨੇ ਘੇਰਿਆ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦਾ ਘਰ - ਨਾਜਰ ਸਿੰਘ ਮਾਨਸ਼ਾਹੀਆ
ਮਾਨਸੇ ਦੇ ਕਸਬੇ ਬੁੱਢਲਾਡਾ ਵਿੱਚ ਰੇਲ ਰੋਕੋ ਅੰਦੋਲਨ ਦੌਰਾਨ ਮਰਨ ਵਾਲੀ 80 ਸਾਲਾ ਔਰਤ ਤੇਜ ਕੌਰ ਨੂੰ ਮੁਆਵਜ਼ਾ ਦਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਚਾਰ ਦਿਨਾਂ ਤੋ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨਾਂ ਨੇ ਸ਼ਹਿਰ ਵਿੱਚ ਮੁਜ਼ਾਹਰਾ ਕੱਢ ਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਘਰ ਦੇ ਬਾਹਰ ਧਰਨਾ ਲਗਾਕੇ ਪ੍ਰਦਰਸ਼ਨ ਕੀਤਾ।
ਮੌਜੂਦ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਰਾਮ ਸਿੰਘ, ਜਗਦੇਵ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇ ਖਿਲਾਫ਼ ਸਾਡੇ ਅੰਦੋਲਨ ਪਿਛਲੇ ਕਰੀਬ ਡੇਢ ਮਹੀਨੇ ਤੋਂ ਜਾਰੀ ਹਨ ਤੇ 1 ਅਕਤੂਬਰ ਤੋਂ ਰੇਲ ਦਾ ਚੱਕਾ ਜਾਮ ਕੀਤਾ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ ਦੇ ਦੌਰਾਨ ਬੁੱਢਲਾਡਾ ਵਿੱਚ ਰੇਲਵੇ ਲਾਈਨ ਉੱਤੇ ਸ਼ਹੀਦ ਹੋਈ ਮਾਤਾ ਤੇਜ ਕੌਰ ਦੇ ਪਰਿਵਾਰ ਨੂੰ ਮੁਆਵਜ਼ਾ ਦਵਾਉਣ ਲਈ ਅਸੀਂ ਪਿਛਲੇ 4 ਦਿਨਾਂ ਤੋਂ ਮਾਨਸੇ ਦੇ ਡੀ.ਸੀ. ਦਫ਼ਤਰ ਦਾ ਘਿਰਾਓ ਕੀਤਾ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੋਣ ਦੀ ਗੱਲ ਕਹਿੰਦੀ ਹੈ ਪਰ ਹੁਣ ਤੱਕ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਈ ਆਦੇਸ਼ ਜਾਰੀ ਨਹੀਂ ਕੀਤਾ। ਉਨ੍ਹਾਂ ਕਿਹਾ ਅਸੀਂ ਮਾਨਸੇ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਜ਼ਰੀਏ ਪੰਜਾਬ ਸਰਕਾਰ ਨੂੰ ਇਹ ਉਲਾਂਭਾ ਦੇਣ ਤੇ ਰੋਸ ਜਤਾਉਣ ਆਏ ਹਾਂ।