ਪੰਜਾਬ

punjab

ETV Bharat / state

ਮਜ਼ਦੂਰਾਂ ਨੇ ਸੂਬਾ ਤੇ ਕੇਂਦਰ ਸਰਕਾਰ ਨੂੰ ਦੱਸਿਆ ਮਜ਼ਦੂਰ ਵਿਰੋਧੀ ! - ਮਜ਼ਦੂਰਾਂ ਦਾ ਸਰਕਾਰਾਂ ਦੇ ਖਿਲਾਫ਼ ਰੋਸ

ਦੇਸ਼ ਦੀਆਂ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਦੇਸ਼ ਭਰ ਦੇ ਵਿੱਚ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਦੇ ਖਿਲਾਫ ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਮਾਨਸਾ ਵਿਖੇ ਵੀ ਮਜ਼ਦੂਰ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਦੇਸ਼ ਦੇ ਪ੍ਰਧਾਨਮੰਤਰੀ ਦੇ ਨਾਮ ਮਜ਼ਦੂਰਾਂ ਵੱਲੋਂ ਮੰਗ ਪੱਤਰ ਵੀ ਦਿੱਤੇ ਗਏ।

ਮਾਨਸਾ ਵਿਖੇ ਮਜਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
ਮਾਨਸਾ ਵਿਖੇ ਮਜਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

By

Published : Aug 1, 2022, 10:37 PM IST

ਮਾਨਸਾ:ਜ਼ਿਲ੍ਹਾ ਕਚਹਿਰੀ ਦੇ ਵਿੱਚ ਪ੍ਰਦਰਸ਼ਨ ਕਰ ਰਹੀਆਂ ਮਜ਼ਦੂਰ ਜਥੇਬੰਦੀਆਂ ਨੇ ਕਿਹਾ ਕਿ ਦੇਸ਼ ਵਿਚ ਦਿਨੋਂ ਦਿਨ ਵਧ ਰਹੀ ਮਹਿੰਗਾਈ ਦੇ ਕਾਰਨ ਮਜ਼ਦੂਰ ਵਿਅਕਤੀ ਦਾ ਚੁੱਲਾ ਤਪਣਾ ਬੰਦ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਵੱਲੋਂ ਚਲਾਈ ਜਾਂਦੀ ਮਗਨਰੇਗਾ ਸਕੀਮ ਦੇ ਅਧੀਨ ਸੌ ਦਿਨ ਰੁਜ਼ਗਾਰ ਦਿੱਤਾ ਜਾਂਦਾ ਹੈ ਉਸ ਨੂੰ ਵਧਾ ਕੇ ਦੋ ਸੌ ਦਿਨ ਦਾ ਰੁਜਗਾਰ ਕੀਤਾ ਜਾਵੇ।

ਮਾਨਸਾ ਵਿਖੇ ਮਜਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਮਜ਼ਦੂਰਾਂ ਤੋਂ 12-12 ਘੰਟੇ ਕੰਮ ਲਿਆ ਜਾ ਰਿਹਾ ਹੈ ਅਤੇ ਇਸ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆ ਕੇ ਅੱਠ ਘੰਟੇ ਦਾ ਸਮਾਂ ਨਿਰਧਾਰਿਤ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਰੇਗਾ ਦੇ ਤਹਿਤ ਮਹਿੰਗਾਈ ਹੋਣ ਕਾਰਨ ਸਰਕਾਰ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਤੈਅ ਕਰੇ।

ਇਸ ਮੌਕੇ ਮਜ਼ਦੂਰ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੀ ਮਜ਼ਦੂਰਾਂ ਦੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਜਦੋਂਕਿ ਪਿਛਲੇ ਸਾਲ ਪੰਜਾਬ ਵਿੱਚ ਖ਼ਰਾਬ ਹੋਈ ਨਰਮੇ ਦੀ ਫਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਜਦੋਂਕਿ ਮਜ਼ਦੂਰਾਂ ਨੂੰ ਅੱਜ ਤੱਕ ਨਰਮਾ ਚੁਗਾਈ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਸਰਕਾਰ ਵਲੋਂ ਜਾਰੀ ਵੀ ਕਰ ਦਿੱਤਾ ਗਿਆ ਸੀ ਪਰ ਅਧਿਕਾਰੀ ਆਪਣੇ ਖਾਤਿਆਂ ਵਿੱਚ ਹੀ ਇਹ ਰਾਸ਼ੀ ਰੱਖੀ ਬੈਠੇ ਹਨ ਪਰ ਮਜ਼ਦੂਰਾਂ ਤਕ ਮੁਆਵਜਾ ਰਾਸ਼ੀ ਨਹੀਂ ਪਹੁੰਚਾਈ ਗਈ।

ਮਜ਼ਦੂਰਾਂ ਨੇ ਕਿਹਾ ਕਿ ਇਸ ਤਰ੍ਹਾਂ ਹੋਰ ਵੀ ਮਜ਼ਦੂਰਾਂ ਦੀਆਂ ਬਹੁਤ ਸਾਰੀਆਂ ਮੰਗਾਂ ਹਨ ਜਿਨ੍ਹਾਂ ਨੂੰ ਲੈ ਕੇ ਦੇਸ਼ ਭਰ ਦੇ ਵਿੱਚ ਪ੍ਰਦਰਸ਼ਨ ਕੀਤੇ ਗਏ ਹਨ ਅਤੇ ਜੇਕਰ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਜਲਦ ਹੀ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਮਜ਼ਦੂਰਾਂ ਦਾ ਸਰਕਾਰਾਂ ਦੇ ਖਿਲਾਫ਼ ਰੋਸ ਹੋਰ ਵਧੇਗਾ।

ਇਹ ਵੀ ਪੜ੍ਹੋ:ਪਲਾਸਟਿਕ ਦੀ ਵਰਤੋਂ ਖਿਲਾਫ਼ ਮੁੱਖ ਮੰਤਰੀ ਦੀ ਅਗਵਾਈ ਵਿੱਚ 5 ਅਗਸਤ ਤੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ: ਮੀਤ ਹੇਅਰ

ABOUT THE AUTHOR

...view details