ਮਾਨਸਾ: 1 ਮਈ ਨੂੰ ਮਜ਼ਦੂਰ ਦਿਵਸ ਮਨਾਉਂਦੇ ਹੋਏ ਮਜ਼ਦੂਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਸੇ ਤਰ੍ਹਾਂ ਹੀ ਉਨ੍ਹਾਂ ਮਜ਼ਦੂਰਾਂ ਨੂੰ ਵੀ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਕੋਵਿਡ 19 ਦੇ ਦੌਰਾਨ ਮਜ਼ਦੂਰ ਵੱਖ-ਵੱਖ ਰਾਜਾਂ ਤੋਂ ਅਨਾਜ ਪਹੁੰਚਾ ਰਹੇ ਹਨ।
ਇਸ ਮੌਕੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਡਿਪੂ ਪ੍ਰਧਾਨ ਕਰਮ ਸਿੰਘ ਖਿਆਲਾ ਨੇ ਕਿਹਾ ਕਿ ਇੱਕ ਮਈ 1886 ਚੋਂ ਸ਼ਿਕਾਗੋ ਵਿਖੇ ਸ਼ਹੀਦਾਂ ਨੇ ਸ਼ਹੀਦੀਆਂ ਦੇ ਕੇ ਆਪਣੀਆਂ ਮੰਗਾਂ 'ਤੇ ਜਿੱਤ ਹਾਸਿਲ ਕੀਤੀ ਸੀ, ਜਿਸ ਦੇ ਤਹਿਤ ਅੱਜ ਅੰਤਰਰਾਸ਼ਟਰੀ ਪੱਧਰ 'ਤੇ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ। ਇਸ ਦੇ ਤਹਿਤ ਉਨ੍ਹਾਂ ਵੱਲੋਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਦਫ਼ਤਰ ਵਿਖੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਝੰਡਾ ਲਹਿਰਾ ਕੇ ਸ਼ਰਧਾਂਜਲੀ ਦਿੱਤੀ ਗਈ ਹੈ।