ਪੰਜਾਬ

punjab

ETV Bharat / state

ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਸਤਾਉਣ ਲੱਗੀ ਡੀਏਪੀ ਖਾਦ ਦੀ ਘਾਟ - Lack of DAP fertilizer

ਮਾਨਸਾ ਜ਼ਿਲ੍ਹੇ ਵਿੱਚ ਡੀਏਪੀ ਖਾਦ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਡੀਏਪੀ ਦੀ ਕਮੀ ਦੇ ਕਾਰਨ ਕਿਸਾਨਾਂ ਨੂੰ ਫ਼ਸਲ ਦੀ ਬਿਜਾਈ ਕਰਨ ਦੇ ਵਿੱਚ ਵੀ ਦੇਰੀ ਹੋ ਰਹੀ ਹੈ।

ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਸਤਾਉਣ ਲੱਗੀ ਡੀਏਪੀ ਖਾਦ ਦੀ ਘਾਟ
ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਸਤਾਉਣ ਲੱਗੀ ਡੀਏਪੀ ਖਾਦ ਦੀ ਘਾਟ

By

Published : Nov 8, 2021, 6:22 PM IST

ਮਾਨਸਾ:ਮਾਨਸਾ(Mansa) ਜ਼ਿਲ੍ਹੇ ਵਿੱਚ ਡੀਏਪੀ ਖਾਦ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਡੀਏਪੀ ਦੀ ਕਮੀ ਦੇ ਕਾਰਨ ਕਿਸਾਨਾਂ ਨੂੰ ਫ਼ਸਲ ਦੀ ਬਿਜਾਈ ਕਰਨ ਦੇ ਵਿੱਚ ਵੀ ਦੇਰੀ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਹਰ ਵਾਰ ਕਿਸਾਨਾਂ ਨੂੰ ਖੱਜਲ ਖੁਆਰ ਕਰਦੀ ਹੈ ਅਤੇ ਹੁਣ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਕੀਤੀ ਜਾਣੀ ਹੈ। ਪਰ ਡੀਏਪੀ ਦੀ ਸਮੱਸਿਆ ਕਿਸਾਨਾਂ ਨੂੰ ਹੁਣੇ ਤੋਂ ਸਤਾਉਣ ਲੱਗੀ ਹੈ, ਜਿਸ ਕਾਰਨ ਕਿਸਾਨ ਡੀਏਪੀ ਖਾਦ ਲੈਣ ਦੇ ਲਈ ਸੋਸਾਇਟੀ ਦੇ ਚੱਕਰ ਲਗਾ ਰਹੇ ਹਨ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ(Ram Singh Bhainibagha, District President, Bhartiya Kisan Union Ugrahan) ਅਤੇ ਕਿਸਾਨ ਆਗੂ ਗੁਰਪ੍ਰੀਤ ਸਿੰਘ(Farmer Leader Gurpreet Singh) ਨੇ ਕਿਹਾ ਕਿ ਹੁਣ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਕੀਤੀ ਜਾਣੀ ਹੈ, ਪਰ ਡੀਏਪੀ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਹਨ।

ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਸਤਾਉਣ ਲੱਗੀ ਡੀਏਪੀ ਖਾਦ ਦੀ ਘਾਟ

ਉਨ੍ਹਾਂ ਕਿਹਾ ਕਿ ਹਰ ਵਾਰ ਸਰਕਾਰ ਕਿਸਾਨਾਂ ਨੂੰ ਬਿਜਾਈ ਕਰਨ ਸਮੇਂ ਪ੍ਰੇਸ਼ਾਨ ਕਰਦੀ ਹੈ ਅਤੇ ਕਿਸਾਨ ਪਿਛਲੇ ਕਾਫੀ ਦਿਨਾਂ ਤੋਂ ਡੀ.ਏ.ਪੀ ਦੀ ਖਾਦ ਦੀ ਮੰਗ ਨੂੰ ਲੈ ਕੇ ਅਧਿਕਾਰੀਆਂ ਤੇ ਵੀ ਧਿਆਨ ਵਿੱਚ ਲਿਆ ਚੁੱਕੇ ਹਨ, ਪਰ ਅਧਿਕਾਰੀਆਂ ਵੱਲੋਂ ਅਜੇ ਤੱਕ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ: 'ਬੇਅਦਬੀ ਦੇ ਮਾਮਲਿਆਂ 'ਚ ਕਾਂਗਰਸ ਸਰਕਾਰ ਪੂਰੀ ਤਰ੍ਹਾ ਫੇਲ੍ਹ'

ABOUT THE AUTHOR

...view details