ਮਾਨਸਾ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਲਗਾਤਾਰ ਕਿਸਾਨ ਪੰਜਾਬ ਭਰ ’ਚ ਦਿੱਲੀ ਦੇ ਲਈ ਰਵਾਨਾ ਹੋ ਰਹੇ ਹਨ ਅਤੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਲਗਾਤਾਰ ਦਿੱਲੀ ਬਾਰਡਰ ’ਤੇ ਡਟੇ ਰਹਿਣਗੇ।
ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਅਤੇ ਕਿਸਾਨ ਤੇਜਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਦਿੱਲੀ ਦੇ ਲਈ ਰੋਜ਼ਾਨਾ ਹੀ ਵੱਡੀ ਗਿਣਤੀ ’ਚ ਰਵਾਨਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਦਿੱਲੀ ਦੇ ਲਈ ਰਵਾਨਾ ਹੁੰਦੇ ਰਹਿਣਗੇ।