ਪੰਜਾਬ

punjab

ETV Bharat / state

ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨਾਲ ਐਤਵਾਰ ਦੇ ਦਿਨ ਵੀ ਦੁੱਖ ਸਾਂਝਾ ਕਰਨ ਵਾਲਿਆਂ ਦਾ ਲੱਗਾ ਤਾਂਤਾ

ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇ ਵਾਲਾ ਦੀ 29 ਤਰੀਕ ਨੂੰ ਪਿੰਡ ਜਵਾਹਰਕੇ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਦੇ ਪ੍ਰਸ਼ੰਸਕ ਲਗਾਤਾਰ ਸਿੱਧੂ ਦੇ ਪਿੰਡ ਸਿੱਧੂ ਮੂਸੇ ਵਾਲਾ ਪਹੁੰਚ ਰਹੇ ਹਨ।

ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨਾਲ ਐਤਵਾਰ ਦੇ ਦਿਨ ਵੀ ਦੁੱਖ ਸਾਂਝਾ ਕਰਨ ਵਾਲਿਆਂ ਦਾ ਲੱਗਾ ਤਾਂਤਾ
ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨਾਲ ਐਤਵਾਰ ਦੇ ਦਿਨ ਵੀ ਦੁੱਖ ਸਾਂਝਾ ਕਰਨ ਵਾਲਿਆਂ ਦਾ ਲੱਗਾ ਤਾਂਤਾ

By

Published : Jun 26, 2022, 9:40 PM IST

ਮਾਨਸਾ:ਮਰਹੂਮ ਪੰਜਾਬੀ ਗਾਇਕ ਸੁਭਦੀਪ ਸਿੱਧੂ ਮੂਸੇ ਵਾਲਾ ਦੇ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਤੋਂ ਬਾਅਦ ਦੇਸ਼ ਦੇ ਕੋਨੇ-ਕੋਨੇ ਤੋਂ ਸਿੱਧੂ ਦੇ ਪ੍ਰਬੰਧਕ ਪਿੰਡ ਮੂਸੇ ਵਾਲੇ ਪਹੁੰਚ ਰਹੇ ਹਨ, ਉੱਥੇ ਹੀ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੋ ਦੁੱਖ ਸਾਂਝਾ ਕਰਨਾ ਚਾਹੁੰਦਾ ਹੈ, ਉਹ ਐਤਵਾਰ ਨੂੰ ਹੀ ਆਵੇ ਜਿਸ ਕਾਰਨ ਅੱਜ ਦੇਸ਼ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ 'ਚ ਸਿੱਧੂ ਦੇ ਪ੍ਰਸ਼ੰਸਕਾਂ ਨੇ ਪਿੰਡ ਮੂਸੇ ਵਾਲਾ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨਾਲ ਐਤਵਾਰ ਦੇ ਦਿਨ ਵੀ ਦੁੱਖ ਸਾਂਝਾ ਕਰਨ ਵਾਲਿਆਂ ਦਾ ਲੱਗਾ ਤਾਂਤਾ

ਇਸ ਦੌਰਾਨ ਮੂਸੇਵਾਲਾ ਦੀ ਸਮਾਧ ’ਤੇ ਪਹੁੰਚੀ ਇੱਕ ਮਹਿਲਾ ਪ੍ਰਸ਼ੰਸਕ ਨੇ ਕਿਹਾ ਉਹ ਹਰ ਪਲ ਮੂਸੇਵਾਲਾ ਨੂੰ ਯਾਦ ਕਰਦੇ ਹਨ। ਉਨ੍ਹਾਂ ਭਾਵੁਕ ਹੁੰਦੇ ਕਿਹਾ ਕਿ ਮੂਸੇਵਾਲਾ ਵੀਰ ਦੁਆਰਾ ਤੋਂ ਜਨਮ ਲੈ ਲਵੇ ਇਸ ਲਈ ਉਹ ਹਰ ਰੋਜ਼ ਪ੍ਰਮਾਮਤਾ ਤੋਂ ਇਹੀ ਮੰਗਦੇ ਹਨ। ਇਸ ਦੌਰਾਨ ਉਨ੍ਹਾਂ ਸਿੱਧੂ ਮੂਸੇਵਾਲਾ ਦੀ ਸਮਾਧ ’ਤੇ ਪਹੁੰਚ ਕੇ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਸਿੱਧੂ ਦੇ ਪ੍ਰਸ਼ੰਸਕਾਂ ਨੇ ਕਿਹਾ ਕਿ ਸਿੱਧੂ ਮੂਸੇ ਵਾਲਾ ਦਾ SYLਗੀਤ ਦੇਸ਼ ਦੇ ਮੁੱਦਿਆਂ ਨੂੰ ਦਰਸਾਉਂਦਾ ਹੈ ਅਤੇ ਦੇਸ਼ ਅਤੇ ਦੁਨੀਆ ਦੇ ਵੱਖ ਵੱਖ ਹਿੱਸਿਆਂ ਵਿੱਚ ਬੈਠੇ ਉਸਦੇ ਚਾਹੁਣ ਵਾਲਿਆਂ ਵੱਲੋਂ ਉਸਨੂੰ ਖੂਬ ਪਸੰਦ ਕੀਤਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਸਿੱਧੂ ਮੂਸੇ ਵਾਲਾ ਇਸ ਦੁਨੀਆ 'ਚ ਹੁੰਦਾ ਤਾਂ ਉਨ੍ਹਾਂ ਨੂੰ SYL ਗਾ ਕੇ ਜ਼ਿਆਦਾ ਖੁਸ਼ੀ ਹੁੰਦੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਧੂ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮਾਹੌਲ ਖਰਾਬ ਹੋਣ ਤੋਂ ਰੋਕਣ ਲਈ ਸਰਕਾਰ ਅਤੇ ਪ੍ਰਸ਼ਾਸਨ ਠੋਸ ਕਦਮ ਚੁੱਕੇ।

ਇਹ ਵੀ ਪੜ੍ਹੋ:ਵਿਧਾਨ ਸਭਾ ਦਾ ਬਜਟ ਇਜਲਾਸ: ਭਲਕੇ ਪੇਸ਼ ਹੋਵੇਗਾ ਪੰਜਾਬ ਦਾ ਬਜਟ

ABOUT THE AUTHOR

...view details