ਮਾਨਸਾ: ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਵਿੱਚ ਹੋਈ ਪੰਜਾਬ ਸਰਕਾਰ ਦੀ ਰੈਲੀ (CM Channi's Mansa Rally)ਦੇ ਦੌਰਾਨ ਇਕ ਡੀਐੱਸਪੀ ਵੱਲੋਂ ਬੇਰੁਜ਼ਗਾਰ ਟੀਚਰਾਂ ਤੇ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ (DSP beat teacher)ਦੇ ਵਿਰੋਧ ਵਿੱਚ ਅੱਜ ਮਾਨਸਾ ਵਿਖੇ ਬੇਰੁਜ਼ਗਾਰ ਟੀਚਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਪ੍ਰਦਰਸ਼ਨ ਕਰ ਕੇ ਉਕਤ ਡੀਐਸਪੀ ਦੇ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ (Farmers come in support of teachers) ।
ਬੇਰੁਜ਼ਗਾਰ ਅਧਿਆਪਕਾਂ (Lathi charge on teachers) ਨੇ ਮਾਨਸਾ ਸ਼ਹਿਰ ਦੇ ਵਿੱਚ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਉਹ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ ਅਤੇ ਮੁੱਖ ਮੰਤਰੀ ਦੀ ਮਾਨਸਾ ਆਮਦ ਮੌਕੇ ਵੀ ਉਨ੍ਹਾਂ ਵੱਲੋਂ ਆਪਣਾ ਰੋਸ ਜ਼ਾਹਿਰ ਕੀਤਾ ਗਿਆ ਪਰ ਇੱਕ ਡੀਐਸਪੀ ਵੱਲੋਂ ਅਧਿਆਪਕਾਂ ’ਤੇ ਅੰਨ੍ਹੇਵਾਹ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਉਕਤ ਡੀਐਸਪੀ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਉਨ੍ਹਾਂ ਵੱਲੋਂ ਮਾਨਸਾ ਸ਼ਹਿਰ ਵਿਚ ਪ੍ਰਦਰਸ਼ਨ ਕੀਤਾ ਗਿਆ ਹੈ।