ਪੰਜਾਬ

punjab

ETV Bharat / state

LIC ਕਰਮਚਾਰੀਆਂ ਨੇ ਇੱਕ ਦਿਨ ਦੀ ਕੀਤੀ ਹੜਤਾਲ - LIC workers

ਮਾਨਸਾ ਵਿੱਚ ਐੱਲਆਈਸੀ ਕਰਮਚਾਰੀਆਂ ਨੇ ਇੱਕ ਦਿਨਾ ਹੜਤਾਲ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

LIC ਕਰਮਚਾਰੀਆਂ ਨੇ ਇੱਕ ਦਿਨ ਦੀ ਕੀਤੀ ਹੜਤਾਲ
LIC ਕਰਮਚਾਰੀਆਂ ਨੇ ਇੱਕ ਦਿਨ ਦੀ ਕੀਤੀ ਹੜਤਾਲ

By

Published : Mar 21, 2021, 5:30 PM IST

ਮਾਨਸਾ: ਇੱਥੇ ਐੱਲਆਈਸੀ ਕਰਮਚਾਰੀਆਂ ਨੇ ਇੱਕ ਦਿਨਾ ਹੜਤਾਲ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਸੁਨੀਤਾ ਜਿੰਦਲ ਅਤੇ ਮਨਪ੍ਰੀਤ ਪਾਲ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਲੋਕ ਵਿਰੋਧੀ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ, ਜਿਸ ਦੇ ਵਿਰੋਧ ਵਜੋਂ ਅੱਜ ਉਨ੍ਹਾਂ ਇੱਕ ਦਿਨ ਦੀ ਹੜਤਾਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਸੰਘਰਸ਼ ਕਰ ਰਹੇ ਹਨ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਜ਼ਾਹਿਰ ਕਰ ਰਹੇ ਹਨ। ਉਸੇ ਦੇ ਤਹਿਤ ਹੀ ਉਨ੍ਹਾਂ ਵੱਲੋਂ ਵੀ ਅੱਜ ਆਪਣੀਆਂ ਮੰਗਾਂ ਦੇ ਸਬੰਧੀ ਇੱਕ ਦਿਨ ਦੀ ਹੜਤਾਲ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ABOUT THE AUTHOR

...view details