ਮਾਨਸਾ:ਮਨਰੇਗਾ ਮੁਲਾਜ਼ਮਾਂ (Employees) ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਰੈਗੂਲਰ (Regular) ਕੀਤਾ ਜਾਵੇ।ਬਲਾਕ ਬੁਢਲਾਡਾ ਦੇ ਮਨਰੇਗਾ ਮੁਲਾਜ਼ਮਾਂ ਵੱਲੋਂ 9 ਜੁਲਾਈ ਤੋਂ ਕਲਮਛੋੜ ਹੜਤਾਲ ਸ਼ੁਰੂ ਕੀਤੀ ਗਈ ਸੀ ਜੋ ਹੁਣ 28 ਵੇਂ ਦਿਨ ਵੀ ਜਾਰੀ ਹੈ। ਮਨਰੇਗਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਜਗਰਾਜ ਸਿੰਘ ਨੇ ਕਿਹਾ ਕਿ ਕਰੀਬ ਇੱਕ ਦਹਾਕੇ ਤੋ ਉਹ ਮਨਰੇਗਾ ਤਹਿਤ ਨਿਗੂਣੀਆਂ ਤਨਖਾਹਾਂ ਉਪਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਤੇ ਪਿੰਡਾਂ ਦੇ ਚੌਤਰਫੇ ਵਿਕਾਸ ਵਿੱਚ ਚੋਖਾ ਯੌਗਦਾਨ ਪਾਇਆ ਹੈ ਪਰ ਉਨਾਂ ਦਾ ਆਪਣਾ ਭਵਿੱਖ ਧੁੰਦਲਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਮਹਿੰਗਾਈ ਜਿਆਦਾ ਹੋਣ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਣਾ ਔਖਾ ਹੋਇਆ ਪਿਆ ਹੈ।