ਮਾਨਸਾ: ਮਗਨਰੇਗਾ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਛੇ ਦਿਨਾਂ ਤੋਂ ਕਲਮਛੋੜ ਹੜਤਾਲ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਦੱਸ ਵਾਰ ਉਹਨਾਂ ਦੇ ਨਾਲ ਮੀਟਿੰਗ ਵੀ ਕੀਤੀ ਗਈ ਹੈ, ਪਰ ਸਰਕਾਰ ਬਾਰੇ ਹਰ ਵਾਰ ਲਾਰੇ ਲੱਪੇ ਦੀ ਨੀਤੀ ਲਾ ਕੇ ਉਨ੍ਹਾਂ ਨੂੰ ਟਾਲ ਮਟੋਲ ਰਹੀ ਹੈ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸਰਕਾਰ ਨੂੰ ਮਨਰੇਗਾ ਕਰਮਚਾਰੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜੋ: ਇਕ ਘੰਟੇ ਦੇ ਮੀਂਹ ਨਾਲ ਡੁੱਬਿਆ ਸਾਰਾ ਸ਼ਹਿਰ
ਮਗਨਰੇਗਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਤੇਸ਼ ਗੁਪਤਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪੰਜੇ ਬਲਾਕਾਂ ਦੇ ਵਿਚ ਕਰਮਚਾਰੀਆਂ ਵੱਲੋਂ ਕਲਮਛੋਡ਼ ਹੜਤਾਲ ਕਰਕੇ ਪਿਛਲੇ ਛੇ ਦਿਨਾਂ ਤੋਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ, ਪਰ ਸਰਕਾਰ ਅਜੇ ਤਕ ਲਾਰੇ ਲੱਪੇ ਦੀ ਨੀਤੀ ਖੇਡ ਰਹੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।