ਪੰਜਾਬ

punjab

ETV Bharat / state

ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਮਾਨਸਾ ਸ਼ਹਿਰ ਬੰਦ, ਲਗਾਏ ਪ੍ਰਸ਼ਾਸਨ ਵਿਰੁੱਧ ਨਾਅਰੇ - ਅਵਾਰਾ ਪਸ਼ੂਆਂ ਦੀ ਸਮੱਸਿਆਵਾਂ

ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਮਾਨਸਾ ਸ਼ਹਿਰ ਸ਼ੁੱਕਰਵਾਰ ਨੂੰ ਬੰਦ ਕੀਤਾ ਗਿਆ। ਇਸ ਤੋਂ ਇਲਾਵਾ ਮਾਨਸਾ ਦੀਆਂ ਸਬ ਡਵੀਜ਼ਨਾਂ ਵੀ ਬੰਦ ਰਹੀਆਂ।

ਫ਼ੋਟੋ

By

Published : Sep 13, 2019, 6:02 PM IST

ਮਾਨਸਾ: ਸ਼ਹਿਰ ਵਾਸੀ ਪਿਛਲੇ ਸਮੇਂ ਤੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਬਹੁਤ ਪ੍ਰੇਸ਼ਾਨ ਹੋ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਰੋਡ ਉੱਤੇ ਜੋ ਲਾਈਟਾਂ ਲੱਗੀਆਂ ਹਨ, ਉਹ ਰਾਤ ਦੇ ਸਮੇਂ ਚੱਲਦੀਆਂ ਨਹੀਂ ਹਨ ਜਿਸ ਕਾਰਨ ਸ਼ਹਿਰ ਵਾਸੀ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਇੰਨਾ ਹੀ ਨਹੀਂ, ਕਈਆਂ ਨੂੰ ਆਪਣੀ ਜਾਨ ਤੋਂ ਵੀ ਹੱਥ ਧੋਣਾ ਪਿਆ।

ਵੇਖੋ ਵੀਡੀਓ

ਇਸ ਸਮੱਸਿਆ ਦਾ ਕੋਈ ਹੱਲ ਨਾ ਨਿਕਲਣ 'ਤੇ ਮਾਨਸਾ ਦੇ ਸਮੂਹ ਦੁਕਾਨਦਾਰਾਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਆਪਣੇ ਕਾਰੋਬਾਰ ਬੰਦ ਕਰਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਮਾਰਚ ਕੀਤਾ ਅਤੇ ਪ੍ਰਸ਼ਾਸਨ ਨੂੰ ਜਲਦ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ।

ਇਸ ਮੌਕੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਅਵਾਰਾ ਪਸ਼ੂਆਂ ਦੇ ਕਾਰਨ ਰੋਜ਼ਾਨਾ ਸੜਕਾਂ ਉੱਪਰ ਹਾਦਸੇ ਹੋ ਰਹੇ ਹਨ ਅਤੇ ਰਾਹਗੀਰ ਇਨ੍ਹਾਂ ਆਵਾਰਾ ਪਸ਼ੂਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਆਪਣੀ ਜਾਨ ਗਵਾ ਰਹੇ ਹਨ। ਸਰਕਾਰ ਤੇ ਪ੍ਰਸ਼ਾਸਨ ਨੂੰ ਵਾਰ-ਵਾਰ ਸ਼ਿਕਾਇਤ ਦਿੱਤੀ ਗਈ ਪਰ ਉਹ ਇਸ ਵੱਲ ਧਿਆਨ ਨਹੀਂ ਦੇ ਰਹੇ।

ਇਹ ਵੀ ਪੜ੍ਹੋ: INX ਮੀਡੀਆ ਕੇਸ: ਅਦਾਲਤ ਨੇ ਰੱਦ ਕੀਤੀ ਚਿਦੰਬਰਮ ਦੀ ਆਤਮ ਸਮਰਪਣ ਕਰਨ ਦੀ ਅਰਜ਼ੀ

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਆਵਾਰਾ ਪਸ਼ੂਆਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਪੰਜਾਬ ਬੰਦ ਦਾ ਸੱਦਾ ਦੇਣਗੇ ਅਤੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ABOUT THE AUTHOR

...view details