ਮਾਨਸਾ:ਕੁਲ ਹਿੰਦ ਬੈਂਕ ਮੁਲਾਜ਼ਮ ਐਸੋਸੀਏਸ਼ਨ (all india bank employees association) ਨੇ ਸੋਮਵਾਰ ਤੋਂ ਦੇਸ਼ ਭਰ ਦੇ ਬੈਂਕਾਂ ਵਿੱਚ ਦੋ ਦਿਨਾਂ ਤੱਕ ਹੜਤਾਲ ਕਰਨ ਦਾ ਸੱਦਾ ਦਿੱਤਾ ਹੈ। ਇਸੇ ਨੂੰ ਲੈ ਕੇ ਪਹਿਲੇ ਦਿਨ ਮਾਨਸਾ ਵਿਖੇ ਵੀ ਅਸਰ ਵੇਖਣ ਨੂੰ ਮਿਲਿਆ (bank strike affects services in mansa) ਤੇ ਬੈਂਕ ਮੁਲਾਜ਼ਮਾਂ ਨੇ ਕੰਮਕਾਜ ਠੱਪ ਰੱਖਿਆ ਤੇ ਹੜਤਾਲ ਕੀਤੀ (bank employees underwent two days strike)।
ਦੇਸ਼ ਭਰ ਵਿੱਚ ਇੱਕ ਲੱਖ ਬੈਂਕ ਮੁਲਾਜ਼ਮਾਂ ਵੱਲੋਂ ਬੈਂਕ ਹੜਤਾਲ ਕਰਕੇ ਸਰਕਾਰ ’ਤੇ ਹਮਲਾ ਕੀਤਾ ਜਾ ਰਿਹਾ ਹੈ (bank employees takes on center government)। ਬੈਂਕ ਕਰਮਚਾਰੀਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ (temporary employees should be regularized) ਆਊਟ ਸੋਰਸਿੰਗ ਨੂੰ ਬੰਦ ਕਰਨਾ (stop outsourcing) ਬੈਂਕਾਂ ਦੇ ਨਿੱਜੀਕਰਨ ’ਤੇ ਰੋਕ ਲਗਾਉਣਾ (stop privatization of banking) ਮੁੱਖ ਮੰਗਾਂ ਹਨ।