ਮਾਨਸਾ:ਹਰਿਆਣਾ ਦੇ ਕਰਨਾਲ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ 12 ਤੋਂ 2 ਵਜੇ ਤੱਕ ਸੜਕਾਂ ਜਾਮ ਕਰਕੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਾਨਸਾ ਦੇ ਪਿੰਡ ਭੈਣੀਬਾਘਾ ਵਿੱਚ ਵੀ ਮਾਨਸਾ-ਬਠਿੰਡਾ ਰੋਡ ਜਾਮ ਕਰਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
ਉਨ੍ਹਾਂ ਕਿਹਾ, ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਉੱਥੇ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ, ਕਿ ਬੀਤੇ ਕੱਲ੍ਹ ਹਰਿਆਣਾ ਦੇ ਵਿੱਚ ਕਿਸਾਨਾਂ ਵੱਲੋਂ ਜਾਮ ਕੀਤੇ ਗਏ ਸੀ। ਤੇ ਅੱਜ ਪੰਜਾਬ ਭਰ ਦੇ ਵਿੱਚ ਕਿਸਾਨਾਂ ਵੱਲੋਂ ਰੋਡ ਜਾਮ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ