ਮਾਨਸਾ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬੱਸਾਂ ਅਤੇ ਆਟੋ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਇਸੇ ਤਹਿਤ ਮਾਨਸਾ ਦਾ ਬੱਸ ਸਟੈਂਡ ਵੀ ਪੂਰਨ ਤੌਰ ਉੱਤੇ ਬੰਦ ਕਰ ਦਿੱਤਾ ਗਿਆ ਹੈ। ਕੋਈ ਵੀ ਬੱਸ ਨਹੀਂ ਚੱਲੀ।
ਭਾਰਤ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਦੇ ਲਈ ਸਮੇਂ-ਸਮੇਂ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਾਵਧਾਨੀਆਂ ਵਰਤਣ ਦੇ ਲਈ ਵੀ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ ਸਰਕਾਰ ਵੱਲੋਂ ਜਿੱਥੇ ਸਕੂਲ-ਕਾਲਜ ਅਤੇ ਸਰਕਾਰੀ ਸਮਾਗਮਾਂ ਤੋਂ ਇਲਾਵਾ ਮੇਲੇ ਅਤੇ ਮੈਰਿਜ ਪੈਲੇਸ ਵਿੱਚ ਭੀੜ ਇਕੱਠੀ ਨਾ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ ਉਥੇ ਹੀ ਸਰਕਾਰ ਵੱਲੋਂ ਅੱਜ ਤੋਂ ਟਰਾਂਸਪੋਰਟ ਬੰਦ ਕਰ ਦਿੱਤੀ ਗਈ ਹੈ ਜਿਸ ਕਾਰਨ ਮਾਨਸਾ ਬੱਸ ਸਟੈਂਡ ਤੇ ਕੋਈ ਵੀ ਚਹਿਲ-ਪਹਿਲ ਨਜ਼ਰ ਨਹੀਂ ਆਈ ਅਤੇ ਬੱਸ ਸਟੈਂਡ ਬੰਦ ਦਿਖਾਈ ਦਿੱਤਾ।
ਦੱਸ ਦਈਏ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ 258 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 4 ਦੀ ਮੌਤ ਹੋ ਗਈ ਹੈ।