ਮਾਨਸਾ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਸਰਗਰਮ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮਾਨਸਾ ਵਿਖੇ ਨਗਰ ਕੌਂਸਲ ਚੋਣਾਂ ਲਈ ਦੂਜੇ ਦਿਨ ਕਾਂਗਰਸ ਪਾਰਟੀ ਤੇ ਸੀਪੀਆਈ ਐਮਐਲ ਲਿਬਰੇਸ਼ਨ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਦੋਹਾਂ ਪਾਰਟੀਆਂ ਦੇ ਆਗੂਆਂ ਨੇ ਆਪੋ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ। ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਮਾਨਸਾ ਦੇ 27 ਵਾਰਡਾਂ 'ਚ ਚੋਣ ਲੜ ਰਹੀ ਹੈ। ਉਨ੍ਹਾਂ ਬਹੁਮਤ ਹਾਸਲ ਕਰ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਦੀ ਜਿੱਤ ਹੋਣ ਦਾ ਦਾਅਵਾ ਕੀਤਾ ਹੈ।
ਮਾਨਸਾ: ਕੌਂਸਲ ਚੋਣਾਂ ਲਈ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ ਇਸ ਮੌਕੇ ਵਾਰਡ ਨੰ 5 ਤੋਂ ਚੋਣ ਲੜ ਰਹੀ ਕਾਂਗਰਸੀ ਉਮੀਦਵਾਰਾਂ ਕੁਲਵਿੰਦਰ ਕੌਰ ਮਹਿਤਾ ਨੇ ਕਿਹਾ ਕਿ ਉਨ੍ਹਾਂ ਦੇ ਮਨ 'ਚ ਹਮੇਸ਼ਾ ਤੋਂ ਹੀ ਸੇਵਾ ਭਾਵ ਰਿਹਾ ਹੈ। ਉਹ ਚੋਣਾਂ 'ਚ ਜਿੱਤ ਹਾਸਲ ਕਰ ਲੋਕ ਸੇਵਾ ਤੇ ਵਾਰਡ ਦੇ ਵਿਕਾਸ ਲਈ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਮਾਨਸਾ ਵਾਸੀਆਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਾਥ ਮਿਲ ਰਿਹਾ ਹੈ। ਉਨ੍ਹਾਂ ਚੋਣਾਂ 'ਚ ਜਿੱਤ ਹਾਸਲ ਕਰਨ ਦੀ ਉਮੀਂਦ ਪ੍ਰਗਟਾਈ
ਇਸ ਮੌਕੇ ਮੀਡੀਆ ਦੇ ਰੁਬਰੂ ਹੁੰਦੇ ਹੋਏ ਸੀਪੀਆਈ ਐਮਐਲ ਲਿਬਰੇਸ਼ਨ ਦੇ ਸੂਬਾ ਆਗੂ ਭਗਵੰਤ ਸਿੰਘ ਸਮਾਓ ਨੇ ਵੀ ਕਿਹਾ ਕਿ ਸੀਪੀਆਈ ਐਮਐਲ ਲਿਬਰੇਸ਼ਨ ਦੇ ਉਮੀਦਵਾਰਾਂ 4 ਵਾਰਡਾਂ ਵਿਚੋਂ ਚੋਣ ਲੜ ਰਹੇ ਹਨ। ਉਨ੍ਹਾਂ ਉਮੀਦਵਾਰਾਂ ਵੱਲੋਂ ਚੋਣਾਂ 'ਚ ਜਿੱਤ ਹਾਸਲ ਕਰ ਵਾਰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦੇਣ ਦੀ ਗੱਲ ਆਖੀ।